Kisan Andolan

Kisan Andolan: ਕਿਸਾਨਾਂ ਦਾ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ

ਚੰਡੀਗੜ੍ਹ, 16 ਜਨਵਰੀ 2025: Kisan Andolan: ਕੇਂਦਰ ਸਰਕਾਰ ਤੋਂ ਫਸਲਾਂ ‘ਤੇ ਐੱਮ.ਐੱਸ.ਪੀ ਗਰੰਟੀ ਕਾਨੂੰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ | ਇਸ ਦੌਰਾਨ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ।

ਇਸ ਸੰਬੰਧੀ ਕਿਸਾਨ ਆਗੂ ਸਰਵਣ ਪੰਧੇਰ ਦਾ ਕਹਿਣਾ ਹੈ ਕਿ ਇਸ ‘ਚ 101 ਕਿਸਾਨਾਂ ਜੱਥਾ ਜਾਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ‘ਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ‘ਚ ਹਨ ਅਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸਾਨ ਦਸੰਬਰ ਦੇ ਮਹੀਨੇ ‘ਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ। ਕਿਸਾਨ 6 ਦਸੰਬਰ 2024, 8 ਦਸੰਬਰ 2024 ਅਤੇ 14 ਦਸੰਬਰ 2024 ਨੂੰ ਦਿੱਲੀ ਲਈ ਰਵਾਨਾ ਹੋਏ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ ‘ਤੇ ਰੋਕ ਲਿਆ ਗਿਆ ਅਤੇ ਦਿੱਲੀ ਵੱਲ ਜਾਣ ਨਹੀਂ ਦਿੱਤਾ ਗਿਆ।

ਜਿਕਰਯੋਗ ਹੈ ਕਿ ਕਿਸਾਨ ਐਮਐਸਪੀ ਗਾਰੰਟੀ ਕਾਨੂੰਨ ਨੂੰ ਲੈ ਕੇ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਹੈ।

ਬੀਤੇ ਦਿਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਸਿਹਤ ਰਿਪੋਰਟ ਦੇਣ ਲਈ ਕਿਹਾ ਸੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ ‘ਤੇ ਏਮਜ਼ ਦੇ ਮੈਡੀਕਲ ਬੋਰਡ ਦੀ ਰਾਏ ਲਈ ਜਾਵੇਗੀ।

Read More: Jagjit Singh Dallewal: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ

Scroll to Top