Municipal Councils

ਪੰਜਾਬ ਦੇ 3 ਨਗਰ ਕੌਂਸਲਾਂ ‘ਚ 10 ਮਾਰਚ ਤੱਕ ਹੋਣਗੀਆਂ ਚੋਣਾਂ, ਹਾਈ ਕੋਰਟ ‘ਚ ਹੋਈ ਅਹਿਮ ਸੁਣਵਾਈ

ਚੰਡੀਗੜ੍ਹ, 17 ਜਨਵਰੀ 2025: ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ (Municipal Councils) ਤਲਵਾੜਾ, ਡੇਰਾ ਬਾਬਾ ਨਾਨਕ ਅਤੇ ਤਰਨਤਾਰਨ ਦੀਆਂ ਚੋਣਾਂ ਨਾ ਕਰਵਾਉਣ ਦੇ ਮਾਮਲੇ ਦੀ ਅੱਜ ਯਾਨੀ 17 ਜਨਵਰੀ 2025 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅਹਿਮ ਸੁਣਵਾਈ ਹੋਈ।

ਇਸ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਨੇ ਹਾਈ ਕੋਰਟ ਨੂੰ ਦੱਸਿਆ ਕਿ ਤਿੰਨੋਂ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ। ਇਸ ਦੇ ਖਿਲਾਫ਼ ਹਾਈ ਕੋਰਟ ‘ਚ ਐਡਵੋਕੇਟ ਭੀਸ਼ਮ ਕਿੰਗਰ ਵੱਲੋਂ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ। ਇਸ ‘ਤੇ ਹਾਈ ਕੋਰਟ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਦੋਂ ਤੱਕ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਹੁਣ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 27 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

Read More: Election: ਨਗਰ ਨਿਗਮਾਂ ਤੇ ਨਗਰ ਕੌਂਸਲਾਂ ਚੋਣਾਂ ਲਈ ਚੋਣ ਅਬਜ਼ਰਵਰ ਵਜੋਂ ਤਾਇਨਾਤ 22 IAS ਅਫਸਰਾਂ ਦੀ ਸੂਚੀ ਜਾਰੀ

Scroll to Top