municipal councils

ਰਾਜ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਨਗਰ ਕੌਂਸਲਾਂ ਲਈ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸੰਬੰਧੀ ਸ਼ਡਿਊਲ ਜਾਰੀ

ਚੰਡੀਗੜ੍ਹ, 21 ਜਨਵਰੀ 2025: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 20 ਜਨਵਰੀ 2024 ਨੂੰ ਤਰਨ ਤਾਰਨ, ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ (municipal councils) ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਬੰਧਤ ਈ.ਆਰ.ਓ. ਵੱਲੋਂ 20 ਜਨਵਰੀ 2025 ਤੋਂ 24 ਜਨਵਰੀ 2025 (ਯੋਗਤਾ ਮਿਤੀ 1 ਜਨਵਰੀ 2025) ਤੱਕ ਵੋਟਰ ਸੂਚੀ ਦਾ ਖਰੜਾ ਤਿਆਰ ਕੀਤਾ ਜਾਵੇਗਾ | ਇਸਦੇ ਨਾਲ ਹੀ ਇਹ ਖਰੜਾ 25 ਜਨਵਰੀ 2025 ਨੂੰ ਪ੍ਰਕਾਸ਼ਿਤ ਕਰ ਦਿੱਤਾ ਜਾਵੇਗਾ।

ਇਸ ‘ਚ ਜੇਕਰ ਕੋਈ ਇਤਰਾਜ਼ ਅਤੇ ਦਾਅਵੇ ਹਨ, ਤਾਂ ਉਹਨਾਂ ਨੂੰ 27 ਜਨਵਰੀ 2025 ਤੋਂ 3 ਫਰਵਰੀ 2025 ਤੱਕ ਦਿੱਤਾ ਜਾ ਸਕਦਾ ਹੈ। ਇਹਨਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 11 ਫਰਵਰੀ 2025 ਤੱਕ ਕਰ ਦਿੱਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀਆਂ 14 ਫਰਵਰੀ 2025 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 25 ਜਨਵਰੀ 2025 ਨੂੰ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਅਕਤੀ ਵੋਟਰ ਸੂਚੀਆਂ ‘ਚ ਆਪਣੇ ਨਾਮ ਸ਼ਾਮਲ ਕਰਨ ਲਈ ਐਪਲੀਕੇਸ਼ਨ ਦੇ ਸਕਦੇ ਹਨ ਅਤੇ ਉਕਤ ਸ਼ਡਿਊਲ ਮੁਤਾਬਕ ਆਪਣੇ ਦਾਅਵੇ ਅਤੇ ਇਤਰਾਜ਼ ਵੀ ਦਾਖਲ ਕਰ ਸਕਦੇ ਹਨ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਈ.ਆਰ.ਓ. (ਐਸ.ਡੀ.ਐਮ.) ਵੱਲੋਂ 14 ਫਰਵਰੀ 2025 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਉਕਤ ਨਗਰ ਪਾਲਿਕਾਵਾਂ (municipal councils) ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਸਾਰੇ ਇੱਛੁਕ ਅਤੇ ਯੋਗ ਵਿਅਕਤੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਸਬੰਧਤ ਨਗਰ ਪਾਲਿਕਾ ਦੀਆਂ ਵੋਟਰ ਸੂਚੀਆਂ ‘ਚ ਆਪੋ-ਆਪਣੇ ਨੂੰ ਦਰਜ ਕਰਵਾਉਣ, ਤਾਂ ਜੋ ਉਹ ਉਕਤ ਤਿੰਨੋਂ ਨਗਰ ਪਾਲਿਕਾਵਾਂ ਦੀਆਂ ਆਮ ਚੋਣਾਂ ‘ਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

Read More: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸ਼ਡਿਊਲ ਜਾਰੀ

Scroll to Top