Arshdeep Singh

IND vs ENG: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਅੰਤਰਰਾਸ਼ਟਰੀ ਟੀ-20 ‘ਚ ਭਾਰਤ ਦਾ ਸਭ ਤੋਂ ਸਫਲ ਗੇਂਦਬਾਜ਼ ਬਣਿਆ

ਚੰਡੀਗੜ੍ਹ, 22 ਜਨਵਰੀ 2025: IND vs ENG T20 Match Live: ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਇੰਗਲੈਂਡ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਅਰਸ਼ਦੀਪ ਸਿੰਘ ਨੇ ਪਹਿਲੇ ਹੀ ਓਵਰ ‘ਚ ਸਾਲਟ ਨੂੰ ਆਊਟ ਕੀਤਾ |

ਇਸ ਦੇ ਨਾਲ ਅਰਸ਼ਦੀਪ ਸਿੰਘ ਟੀ-20 ਅੰਤਰਰਾਸ਼ਟਰੀ ‘ਚ ਭਾਰਤ ਦਾ ਸਭ ਤੋਂ ਸਫਲ ਗੇਂਦਬਾਜ਼ ਬਣ ਗਿਆ ਹੈ ਅਤੇ ਸਿੰਘ ਨੇ ਸਪਿਨਰ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਦਿੱਤਾ ਹੈ। ਅਰਸ਼ਦੀਪ ਨੇ ਇਸ ਫਾਰਮੈਟ ‘ਚ ਹੁਣ ਤੱਕ ਭਾਰਤ ਲਈ 97 ਵਿਕਟਾਂ ਲਈਆਂ ਹਨ, ਜਦੋਂ ਕਿ ਯੂਜਵੇਂਦਰ ਚਾਹਲ ਨੇ 96 ਵਿਕਟਾਂ ਲਈਆਂ ਹਨ।

ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਪਹਿਲੇ ਹੀ ਓਵਰ ‘ਚ ਇੰਗਲੈਂਡ ਨੂੰ ਝਟਕਾ ਦਿੱਤਾ ਹੈ। ਵਿਕਟਕੀਪਰ ਫਿਲ ਸਾਲਟ ਆਪਣਾ ਖਾਤਾ ਖੋਲ੍ਹੇ ਬਿਨਾਂ ਹੀ ਪੈਵੇਲੀਅਨ ਪਰਤ ਗਿਆ ਹੈ। ਸਾਲਟ ਨੇ ਅਰਸ਼ਦੀਪ ਦੀ ਗੇਂਦ ‘ਤੇ ਸ਼ਾਟ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਗੇਂਦ ਪਿੱਛੇ ਚਲੀ ਗਈ ਅਤੇ ਸੈਮਸਨ ਨੇ ਕੈਚ ਲੈ ਲਿਆ।

ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਇੰਗਲੈਂਡ ਖਿਲਾਫ ਪਹਿਲੇ ਟੀ-20 ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਸੀ ਕਿ ਤਜਰਬੇਕਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਇਸ ਮੈਚ ਲਈ ਪਲੇਇੰਗ-11’ਚ ਸ਼ਾਮਲ ਕੀਤਾ ਜਾਵੇਗਾ, ਪਰ ਉਨ੍ਹਾਂ ਨੂੰ ਇਸ ਮੈਚ ਲਈ ਟੀਮ ‘ਚ ਜਗ੍ਹਾ ਨਹੀਂ ਦਿੱਤੀ ਗਈ ਹੈ, ਇਸ ਲਈ ਭਾਰਤੀ ਟੀਮ ‘ਚ ਉਨ੍ਹਾਂ ਦੀ ਵਾਪਸੀ ਦੀ ਉਡੀਕ ਵੱਧ ਗਈ ਹੈ।

ਭਾਰਤ ਦੀ ਪਲੇਇੰਗ ਇਲੈਵਨ

ਭਾਰਤ: ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਰਿੰਕੂ ਸਿੰਘ, ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ ਸ਼ਾਮਲ ਹਨ।

ਇਸਦੇ ਨਾਲ ਹੀ ਸੰਜੂ ਸੈਮਸਨ ਅਤੇ ਅਭਿਸ਼ੇਕ ਸ਼ਰਮਾ ਪਿਛਲੀਆਂ ਕੁਝ ਲੜੀਆਂ ਤੋਂ ਪਾਰੀ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਇਹੀ ਜੋੜੀ ਇੰਗਲੈਂਡ ਵਿਰੁੱਧ ਵੀ ਪਾਰੀ ਦੀ ਸ਼ੁਰੂਆਤ ਕਰ ਸਕਦੀ ਹੈ। ਇਸ ਦੇ ਨਾਲ ਹੀ ਕਪਤਾਨ ਸੂਰਿਆਕੁਮਾਰ ਯਾਦਵ ਨੂੰ ਤੀਜੇ ਸਥਾਨ ‘ਤੇ ਅਤੇ ਤਿਲਕ ਵਰਮਾ ਨੂੰ ਚੌਥੇ ਸਥਾਨ ‘ਤੇ ਆਉਂਦੇ ਦੇਖਿਆ ਜਾ ਸਕਦਾ ਹੈ।

Read More: ਇੰਗਲੈਂਡ ਖ਼ਿਲਾਫ ਸੀਰੀਜ਼ ਉਪ-ਕਪਤਾਨ ਹੋਣਗੇ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਨੂੰ ਵੀ ਮੌਕਾ

Scroll to Top