China Dor

China Dor: ਚੀਨੀ ਡੋਰ ਖ਼ਿਲਾਫ ਪੰਜਾਬ ਪੁਲਿਸ ਦੀ ਕਈਂ ਸ਼ਹਿਰਾਂ ‘ਚ ਛਾਪੇਮਾਰੀ, 90 FIR ਦਰਜ

ਚੰਡੀਗੜ੍ਹ, 23 ਜਨਵਰੀ 2025: ਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਪੰਜਾਬ ਨੂੰ ਪੰਜਾਬ ਨੂੰ ਸੁਰੱਖਿਤ ਸੂਬਾ ਬਣਾਉਣ ਦੇ ਮੱਦੇਨਜਰ ਪਤੰਗ ਉਡਾਉਣ ਵਾਲੀ ਘਾਤਕ ਚੀਨੀ ਡੋਰ ‘ਮਾਂਝਾ’ (China Dor) ਖਿਲਾਫ਼ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਸ ਪਹਿਲਕਦਮੀ ਦਾ ਉਦੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਚੀਨੀ ਡੋਰਾਂ ਦੀ ਵਿਕਰੀ ਅਤੇ ਵਰਤੋਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਹੈ |

ਇਸ ਮੌਕੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਜਲੰਧਰ ਪੁਲਿਸ ਕਮਿਸ਼ਨਰ (ਸੀਪੀ) ਸਵਪਨ ਸ਼ਰਮਾ ਅਤੇ ਲੁਧਿਆਣਾ ਸੀਪੀ ਕੁਲਦੀਪ ਸਿੰਘ ਚਾਹਲ ਨਾਲ ਦੋਵਾਂ ਸ਼ਹਿਰਾਂ ਦੇ ਸਥਾਨਕ ਬਾਜ਼ਾਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਪਤੰਗ ਵੇਚਣ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੀਨੀ ਪਲਾਸਟਿਕ ਦੀਆਂ ਡੋਰ ਨਾ ਵੇਚਣ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਦੁਕਾਨਦਾਰਾਂ ਨੂੰ ਮਾਂਝਾ (ਪਤੰਗ ਦੀ ਡੋਰ) ਦੀ ਗੈਰ-ਕਾਨੂੰਨੀ ਵਿਕਰੀ ਜਾਂ ਵਰਤੋਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਚਿਤਾਵਨੀ ਦਿੱਤੀ ਕਿ ਇਸ ਗਤੀਵਿਧੀ ‘ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ |

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਚੀਨੀ ਡੋਰ (China Dor) ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ 20 ਦਿਨਾਂ ‘ਚ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ ਚੀਨੀ ਡੋਰ ਦੇ 80,879 ਬੰਡਲ ਜ਼ਬਤ ਕੀਤੇ ਹਨ ਅਤੇ 90 ਐਫਆਈਆਰ ਦਰਜ ਕੀਤੀਆਂ ਹਨ।

ਚੀਨੀ ਡੋਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੇ ਨਾਲ-ਨਾਲ ਵਿਸ਼ੇਸ਼ ਡੀਜੀਪੀ ਨੇ ਗਣਤੰਤਰ ਦਿਵਸ-2025 ਨੂੰ ਧਿਆਨ ‘ਚ ਰੱਖਦੇ ਹੋਏ ਜਲੰਧਰ ਅਤੇ ਲੁਧਿਆਣਾ ‘ਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਸ਼ਹਿਰਾਂ ਦੇ ਮਹੱਤਵਪੂਰਨ ਸਥਾਨਾਂ ‘ਤੇ ਯੋਜਨਾਬੱਧ ਅਤੇ ਰਣਨੀਤਕ ਛਾਪੇ ਮਾਰੇ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟ ਖੇਤਰਾਂ ‘ਚ ਜਨਤਕ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਸੰਵੇਦਨਸ਼ੀਲ ਖੇਤਰਾਂ ‘ਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਇਸਦੇ ਨਾਲ ਹੀ ਵੱਡੇ ਪੱਧਰ ‘ਤੇ ਸੁਰੱਖਿਆ ਉਪਾਵਾਂ ਦੀ ਇੱਕ ਲੜੀ ਵੀ ਸ਼ੁਰੂ ਕੀਤੀ, ਜਿਸ ‘ਚ ਵਿਅਸਤ ਬਾਜ਼ਾਰਾਂ, ਮਾਲਾਂ ਅਤੇ ਹੋਰ ਜਨਤਕ ਥਾਵਾਂ ‘ਤੇ ਨਿਗਰਾਨੀ ਵਧਾਉਣ ਦਾ ਨਿਰਦੇਸ਼ ਦਿੱਤਾ ।

ਸਪੈਸ਼ਲ ਡੀਜੀਪੀ ਨੇ ਸਾਰੇ ਸੀਪੀ/ਐਸਐਸਪੀ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਇਨ੍ਹਾਂ ਨਾਕਿਆਂ ਤੋਂ ਲੰਘਣ ਵਾਲੇ ਵੱਧ ਤੋਂ ਵੱਧ ਵਾਹਨਾਂ ਦੀ ਪੂਰੀ ਜਾਂਚ ਯਕੀਨੀ ਬਣਾਉਣਗੇ। ਸਪੈਸ਼ਲ ਡੀਜੀਪੀ ਨੇ ਸਾਰੇ ਸੀਪੀ/ਐਸਐਸਪੀ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ‘ਚ ਪੁਲਿਸ ਚੌਕੀਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ।

Read More: Republic Day 2025: ਗਣਤੰਤਰ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, ਸਪੈਸ਼ਲ ਡੀਜੀਪੀ ਵੱਲੋਂ ਪੁਲਿਸ ਸਟੇਸ਼ਨ ਦਾ ਦੌਰਾ

Scroll to Top