ਚੰਡੀਗੜ੍ਹ, 29 ਜਨਵਰੀ 2025: ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਜਾਰੀ ਹੈ | ਸੁਪਰੀਮ ਕੋਰਟ ‘ਚ ਅੱਜ ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਹੋਵੇਗੀ। ਦੂਜੇ ਪਾਸੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਭੁੱਖ ਹੜਤਾਲ 65ਵੇਂ ਦਿਨ ਜਾਰੀ ਹੈ |
ਦੱਸਿਆ ਜਾ ਰਿਹਾ ਹੈ ਕਿ ਹੁਣ ਡੱਲੇਵਾਲ (Jagjit Singh Dallewal) ਦੀ ਸਿਹਤ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਹੁਣ ਲਈ ਫਿਲਹਾਲ ਟਰਾਲੀ ‘ਚ ਹੀ ਰੱਖਿਆ ਗਿਆ ਸੀ। ਜਦੋਂ ਕਿ ਨਵੇਂ ਕਮਰੇ ਦੀ ਉਸਾਰੀ ਵੀ ਚੱਲ ਰਹੀ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ (SKM) ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ਨਾਲ ਏਕਤਾ ਬੈਠਕ ਸੱਦਣ ਦੀਆਂ ਤਿਆਰੀਆਂ ਕਰ ਲਈਆਂ ਹਨ। ਇਹ ਬੈਠਕ ਪਹਿਲਾਂ 12 ਫਰਵਰੀ ਨੂੰ ਹੋ ਸਕਦੀ ਹੈ, ਪਰ ਉਸ ਦਿਨ ਇੱਕ ਮਹਾਂਪੰਚਾਇਤ ਹੈ। ਅਜਿਹੀ ਸਥਿਤੀ ਤਾਰੀਖ਼ ਬਦਲੀ ਜਾ ਸਕਦੀ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕੱਲ੍ਹ ਜਨਤਾ ਨੂੰ ਦਿੱਤੇ ਆਪਣੇ ਸੰਦੇਸ਼ ‘ਚ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਵਰਤ ਉਦੋਂ ਤੱਕ ਖਤਮ ਨਹੀਂ ਹੋਵੇਗਾ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਸਾਥੀ ਕਿਸਾਨਾਂ ਅਤੇ ਮੋਰਚੇ ਦੇ ਆਗੂਆਂ ਦੀ ਸਲਾਹ ‘ਤੇ ਡਾਕਟਰੀ ਸਹਾਇਤਾ ਲਈ ਸੀ। ਡੱਲੇਵਾਲ ਨੇ 12 ਫਰਵਰੀ ਨੂੰ ਖਨੌਰੀ ‘ਚ ਹੋਣ ਵਾਲੀ ਮਹਾਪੰਚਾਇਤ’ਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
Read More: Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇਸ਼ ਵਾਸੀਆਂ ਨੂੰ ਦੇਣਗੇ ਸੰਦੇਸ਼