July 7, 2024 12:25 pm
ਭਾਰਤ

ਭਾਰਤ ‘ਚ ਅਫ਼ਗਾਨਿਸਤਾਨ ਦੇ ਰਾਜਦੂਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ, 13 ਜਨਵਰੀ 2022 : ਅਫ਼ਗਾਨਿਸਤਾਨ ਦੇ ਭਾਰਤ ਵਿਚ ਰਾਜਦੂਤ ਮਿਸਟਰ ਫਰੀਦ ਮਾਮੂਨਜਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਅਫ਼ਗਾਨਿਸਤਾਨ ਵਿਚ ਅਮਨ ਸ਼ਾਂਤੀ ਦੀ ਕਾਮਨਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਅਫ਼ਗਾਨਿਸਤਾਨ ਦਾ ਪੁਰਾਣਾ ਰਿਸ਼ਤਾ ਹੈ। ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਰਾਜਦੂਤ ਰਾਜਦੂਤ ਮਿਸਟਰ ਫਰੀਦ ਮਾਮੂਨਜਦੇ ਤੇ ਨਾਲ ਆਏ ਵਫ਼ਦ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।