ਚੰਡੀਗੜ੍ਹ, 01 ਫਰਵਰੀ 2025: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਅਤੇ ਇਸਦੀ ਘਾਟ ਦੀ ਸਮੱਸਿਆ ਨੂੰ ਹੱਲ ਕਰਨ ਲਈ, ਵਿਭਾਗ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਪ੍ਰੋਜੈਕਟ ਚਲਾ ਰਿਹਾ ਹੈ, ਜਿਨ੍ਹਾਂ ‘ਤੇ ਕੰਮ ਪ੍ਰਗਤੀ ‘ਤੇ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮਾਰਚ ਮਹੀਨੇ ਤੋਂ ਪੜਾਅਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਰੇ ਪ੍ਰੋਜੈਕਟ ਸਾਲ ਦੇ ਅੰਤ ਤੱਕ ਪੂਰੇ ਹੋ ਜਾਣਗੇ।
ਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ‘ਤੇ 1706 ਪਿੰਡ ਕਵਰ ਕੀਤੇ ਜਾਣਗੇ, ਜਿਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਉਨ੍ਹਾਂ ਖੇਤਰਾਂ ਦੀ ਚੋਣ ਕੀਤੀ ਹੈ, ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ (Hardeep Singh Mundian) ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ, ਖਾਸ ਕਰਕੇ ਸਾਫ਼ ਪੀਣ ਵਾਲਾ ਪਾਣੀ ਅਤੇ ਪੇਂਡੂ ਖੇਤਰਾਂ ‘ਚ ਬਿਹਤਰ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।