Punjab Encounter: ਪੁਲਿਸ ਤੇ ਗੈਂ.ਗ.ਸ.ਟ.ਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋ.ਲੀ.ਆਂ

2 ਫਰਵਰੀ 2025: ਡੇਰਾ ਬਾਬਾ ਨਾਨਕ (Dera baba nanak) ਥਾਣੇ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਭਿਆਨਕ ਮੁਕਾਬਲਾ ਹੋਇਆ ਹੈ। ਮੁਕਾਬਲੇ ਵਿੱਚ ਦੋ ਅਪਰਾਧੀ ਜ਼ਖਮੀ ਹੋ ਗਏ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਡੇਰਾ ਬਾਬਾ (Dera baba nanak)ਨਾਨਕ ਨੇੜੇ ਪਿੰਡ ਸ਼ਾਹਪੁਰ ਜਾਜਨ ਦੇ ਪੁਲ ‘ਤੇ ਲਿਆਂਦਾ ਗਿਆ। ਜਿੱਥੇ ਉਸਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਅਪਰਾਧੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਅਧਿਕਾਰਤ ਤੌਰ ‘ਤੇ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ, ਪਰ ਜਲਦੀ ਹੀ ਇਸ ਸਬੰਧ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਵਿਦੇਸ਼ ਸਥਿਤ ਜੀਵਨ ਫੌਜੀ ਗਰੁੱਪ ਨਾਲ ਜੁੜੇ ਹੋਏ ਹਨ। ਗੈਂਗਸਟਰਾਂ ਦੀ ਪਛਾਣ ਸਰਬਜੀਤ ਸਿੰਘ ਸਭਾ ਵਾਸੀ ਪਿੰਡ ਮਲੂਕਵਾਲੀ ਅਤੇ ਸੁਨੀਲ ਮਸੀਹ ਵਾਸੀ ਪਿੰਡ ਸ਼ਾਹਪੁਰ ਵਜੋਂ ਹੋਈ ਹੈ।

Read More: ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਜਣੇ ਗ੍ਰਿਫ਼ਤਾਰ

Scroll to Top