ਚੰਡੀਗੜ੍ਹ, 13 ਜਨਵਰੀ 2022 : ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਿਵਲ ਸਰਜਨ ਡਾ.ਐੱਸ.ਪੀ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਘਰ ‘ਚ ਹੀ ਇਕਾਂਤਵਾਸ ਹੋ ਗਏ ਹਨ ।ਇਸੇ ਤਰ੍ਹਾਂ ਹੀ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ, ਜਦ ਕਿ ਐੱਸ. ਐਮ. ਓ. ਡਾ. ਅਮਰਜੀਤ ਕੌਰ ਨੇ ਦੱਸਿਆ ਸਿਵਲ ਹਸਪਤਾਲ ਲੁਧਿਆਣਾ ਦੇ 10 ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਨਾਲ ਸਬੰਧਿਤ ਕਈ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ।
ਨਵੰਬਰ 23, 2024 8:04 ਪੂਃ ਦੁਃ