ਚੰਡੀਗੜ੍ਹ 13 ਜਨਵਰੀ 2022: ਭਾਰਤੀ ਫੌਜ ਅਤੇ ਸੁਰੱਖਿਆ ਬਲ (security forces) ਜੰਮੂ-ਕਸ਼ਮੀਰ ਦੇ ਹਰ ਹਿੱਸੇ ‘ਚੋਂ ਅੱਤਵਾਦੀਆਂ ਨੂੰ ਖਤਮ ਕਰਨ ‘ਚ ਲੱਗੇ ਹੋਏ ਹਨ। ਇਸਦੇ ਚਲਦੇ ਸੁਰੱਖਿਆ ਬਲ ਵਲੋਂ ਜੰਮੂ ਕਸ਼ਮੀਰ (Jammu and Kashmir) ਦੇ ਕਈ ਇਲਾਕਿਆਂ ‘ਚ ਸ਼ਰਚ ਓਪਰੇਸ਼ਨ ਵੀ ਚਲਾਏ ਜਾ ਰਹੇ ਹਨ | ਇਸ ਸਬੰਧ ‘ਚ ਖਾਸ ਤੌਰ ‘ਤੇ ਜਿਸ ਤਰ੍ਹਾਂ ਨਾਲ ਅੱਤਵਾਦੀਆਂ ਖਿਲਾਫ ਵੱਡੇ ਆਪ੍ਰੇਸ਼ਨ ਚੱਲ ਰਹੇ ਹਨ, ਉਸ ਨੇ ਸਰਹੱਦ ਪਾਰ ਬੈਠੇ ਅੱਤਵਾਦੀ ਕਮਾਂਡਰਾਂ ਅਤੇ ਉਨ੍ਹਾਂ ਦੇ ਹੈਂਡਲਰ ਨੂੰ ਹੈਰਾਨ ਕਰ ਦਿੱਤਾ ਹੈ। ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਜੰਮੂ-ਕਸ਼ਮੀਰ (Jammu and Kashmir) ਵਿੱਚ ਇੱਕ ਵਾਰ ਫਿਰ ਹਿਜ਼ਬੁਲ ਮੁਜਾਹਿਦੀਨ (ਐਚਐਮ) ਦੇ ਕਾਡਰ ਨੂੰ ਵਧਾਉਣਾ ਚਾਹੁੰਦੀ ਹੈ।
ਇੰਨਾ ਹੀ ਨਹੀਂ, ਭਾਰਤੀ ਖੁਫੀਆ ਏਜੰਸੀਆਂ ਨੇ ਅਜਿਹੀ ਗੁਪਤ ਸੂਚਨਾਵਾਂ ਫੜੀਆਂ ਹਨ, ਜਿਸ ਤੋਂ ਇਹ ਵੀ ਪਤਾ ਲੱਗਾ ਹੈ ਕਿ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀ ਜੰਮੂ-ਕਸ਼ਮੀਰ ਦੇ ਪੁਲਵਾਮਾ ਵਰਗੇ ਆਤਮਘਾਤੀ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸਤੋਂ ਸਾਫ਼ ਹੈ ਕਿ ਪਾਕਿਸਤਾਨ ਦੀ ਖੁਫ਼ੀਆ ਏਜੰਸੀ (agency ISI) ਦੀ ਨੀਅਤ ਇਸ ਵਾਰ ਜ਼ਿਆਦਾ ਖ਼ਤਰਨਾਕ ਹੈ। ਇਸ ਵਾਰ ਉਹ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਤੋਂ ਵੱਡਾ ਅੱਤਵਾਦੀ ਹਮਲਾ ਕਰਵਾਉਣਾ ਚਾਹੁੰਦੀ ਹੈ। ਇਸ ਇਰਾਦੇ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ ਅਤੇ ਪੂਰੇ ਜੰਮੂ-ਕਸ਼ਮੀਰ ‘ਚ ਬਰਫਬਾਰੀ ਦੇ ਬਾਵਜੂਦ ਸੁਰੱਖਿਆ ਬਲ ਚੌਕਸ ਹਨ।ਇਹੀ ਕਾਰਨ ਹੈ ਕਿ ਅੱਜ ਵੀ ਪਾਕਿਸਤਾਨੀ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਫੜ ਕੇ ਮਾਰ ਦਿੱਤਾ ਹੈ।