Anurag Verma

ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਲੁਧਿਆਣਾ ਪੂਰਬੀ ਤਹਿਸੀਲ ਅਚਨਚੇਤ ਦੌਰਾ, CCTV ਕੈਮਰਿਆਂ ਦੀ ਕੀਤੀ ਜਾਂਚ

ਲੁਧਿਆਣਾ, 03 ਫਰਵਰੀ 2025: ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (FCR) ਅਨੁਰਾਗ ਵਰਮਾ (Additional Chief Secretary Anurag Verma) ਨੇ ਅੱਜ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕਰਕੇ ਲੋਕਾਂ ਨੂੰ ਦਿੱਤੀਆਂ ਜਾ ਸੇਵਾਵਾਂ ਦਾ ਨਿਰੀਖਣ ਕੀਤਾ | ਇਸ ਦੌਰਾਨ ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕਰਕੇ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕਾਰਜ ਦੇ ਨਾਲ-ਨਾਲ ਚੱਲ ਰਹੀਆਂ ਰਜਿਸਟਰੀ ਪ੍ਰਕਿਰਿਆਵਾਂ ਦਾ ਨਿਰੀਖਣ ਕੀਤਾ ਗਿਆ|

ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਘਰ-ਘਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਨੇ ਉਨ੍ਹਾਂ ਨੇ ਆਪਣੀ ਜਾਂਚ ਦੌਰਾਨ ਜ਼ਮੀਨੀ ਪੱਧਰ ‘ਤੇ ਤਹਿਸੀਲ ਕੰਪਲੈਕਸ ਦੀ ਸਥਿਤੀ ਦਾ ਮੁਲਾਂਕਣ ਕੀਤਾ ਹੈ।

ਅਨੁਰਾਗ ਵਰਮਾ (Anurag Verma) ਨੇ ਰਜਿਸਟਰੀ ਰਿਕਾਰਡਾਂ ਦਾ ਨਿਰੀਖਣ ਕੀਤਾ ਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਰੀਦਦਾਰਾਂ ਤੇ ਵੇਚਣ ਵਾਲਿਆਂ ਦੇ ਮੋਬਾਈਲ ਨੰਬਰ ਰਜਿਸਟਰੀ ਦਸਤਾਵੇਜ਼ਾਂ ‘ਤੇ ਦਰਜ ਹੋਣੇ ਚਾਹੀਦੇ ਹਨ। ਉਨ੍ਹਾਂ ਸਬ-ਰਜਿਸਟਰਾਰ ਦੇ ਕਰਮਚਾਰੀਆਂ ਵੱਲੋਂ ਲਈਆਂ ਜਾਂਦੀਆਂ ਸਰਕਾਰੀ ਫੀਸਾਂ ਸੰਬੰਧੀ ਵੀ ਪੁੱਛਗਿੱਛ ਕੀਤੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਪਲੈਕਸ ਦੇ ਪਖਾਨਿਆਂ ਵਿੱਚ ਸਫਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ|

Anurag Verma

ਇਸ ਮੌਕੇ ਵਧੀਕ ਮੁੱਖ ਸਕੱਤਰ ਨੇ ਉਨ੍ਹਾਂ ਬਿਨੈਕਾਰਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਨਿਯੁਕਤੀਆਂ ਤਹਿ ਕੀਤੀਆਂ ਗਈਆਂ ਸਨ, ਰਜਿਸਟਰਾਰ ਦਫ਼ਤਰ ‘ਚ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਵੇਰਵੇ ਇਕੱਠੇ ਕੀਤੇ ਅਤੇ ਸੁਧਾਰਾਂ ਲਈ ਸੁਝਾਅ ਵੀ ਮੰਗੇ ਹਨ।

ਅਨੁਰਾਗ ਵਰਮਾ ਨੇ ਆਪਣੇ ਦੌਰੇ ਬਾਰੇ ਸਪੱਸ਼ਟ ਕੀਤਾ ਕਿ “ਇਹ ਨਿਰੀਖਣ ਅਧਿਕਾਰੀਆਂ ‘ਚ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸਦਾ ਮਕਸਦ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਨੂੰ ਸੁਚਾਰੂ ਬਣਾਉਣ ਸੰਬੰਧੀ ਹੈ | ਉਨ੍ਹਾਂ ਕਿਹਾ ਕਿ ਸਮੁੱਚੇ ਅਧਿਕਾਰੀਆਂ ਨੂੰ ਆਪਣੇ ਫਰਜ਼ ਇਮਾਨਦਾਰੀ ਤੇ ਲਗਨ ਨਾਲ ਨਿਭਾਉਣੇ ਚਾਹੀਦੇ ਹਨ, ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਦੌਰਾਨ ਕੋਈ ਦਿੱਕਤ ਨਾ ਆਵੇ । ਇਸ ਦੌਰਾਨ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਬਿਨੈਕਾਰ ਨੂੰ ਜ਼ਮੀਨ ਰਜਿਸਟ੍ਰੇਸ਼ਨ ਦਸਤਾਵੇਜ਼ ਵੀ ਸੌਂਪੇ ਅਤੇ ਮੌਕੇ ‘ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜ਼ਰ ਰਹੇ |

Read More: ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਸੰਬੰਧੀ ਸਖ਼ਤ ਹੁਕਮ ਜਾਰੀ

Scroll to Top