ਚੰਡੀਗੜ੍ਹ, 05 ਫਰਵਰੀ 2025: Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਡਾ. ਰਾਜੇਂਦਰ ਪ੍ਰਸਾਦ ਕੇਂਦਰੀ ਵਿਦਿਆਲਿਆ ਵਿਖੇ ਆਪਣੀ ਵੋਟ ਪਾਈ। ਦਿੱਲੀ ਵਿਧਾਨ ਸਭਾ ਚੋਣਾਂ 2025 (Delhi Vidhan Sabha Chunav 2025 Voting) ਲਈ ਅੱਜ ਰਾਜਧਾਨੀ ‘ਚ ਵੋਟਿੰਗ ਹੋਣ ਜਾ ਰਹੀ ਹੈ, 1.56 ਕਰੋੜ ਤੋਂ ਵੱਧ ਵੋਟਰ 70 ਸੀਟਾਂ ‘ਤੇ 699 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਜਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। 1.56 ਕਰੋੜ ਲੋਕ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਦਿੱਲੀ ਚੋਣਾਂ 2025 ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਹਨ |
ਲੋਕ ਸਭਾ ਚੋਣਾਂ ‘ਚ ਇੰਡੀਆ ਬਲਾਕ ਦਾ ਹਿੱਸਾ ਰਹੀਆਂ ਪੰਜ ਪਾਰਟੀਆਂ ਦਿੱਲੀ ਚੋਣਾਂ ‘ਚ ਇੱਕ ਦੂਜੇ ਦੇ ਵਿਰੁੱਧ ਚੋਣ ਲੜ ਰਹੀਆਂ ਹਨ। ਇਨ੍ਹਾਂ ‘ਚੋਂ, ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਸਾਰੀਆਂ 70 ਸੀਟਾਂ ‘ਤੇ ਆਹਮੋ-ਸਾਹਮਣੇ ਹਨ।
ਇਸ ਦੇ ਨਾਲ ਹੀ, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੇ 6 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਐਮ) ਅਤੇ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਲੈਨਿਨਵਾਦੀ (ਸੀਪੀਆਈ-ਐਮਐਲ) ਨੇ 2-2 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
ਭਾਜਪਾ ਨੇ 68 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਗੱਠਜੋੜ ਪਾਰਟੀਆਂ ਨੂੰ ਦੋ ਸੀਟਾਂ ਦਿੱਤੀਆਂ ਗਈਆਂ ਹਨ। ਇਸ ‘ਚ ਜਨਤਾ ਦਲ-ਯੂਨਾਈਟਿਡ (ਜੇਡੀਯੂ) ਨੇ ਬੁਰਾੜੀ ਤੋਂ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ ਅਤੇ ਲੋਕ ਜਨਸ਼ਕਤੀ ਪਾਰਟੀ- ਰਾਮ ਵਿਲਾਸ (ਐਲਜੇਪੀ-ਆਰ) ਨੇ ਦਿਓਲੀ ਸੀਟ ਤੋਂ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ।
ਮਹਾਰਾਸ਼ਟਰ ‘ਚ ਭਾਜਪਾ ਦੀ ਸਹਿਯੋਗੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) 30 ਸੀਟਾਂ ‘ਤੇ ਚੋਣ (Delhi Election 2025) ਲੜ ਰਹੀ ਹੈ। ਸ਼ਿਵ ਸੈਨਾ ਮੁਖੀ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਾਰੀਆਂ ਸੀਟਾਂ ‘ਤੇ ਭਾਜਪਾ ਦਾ ਸਮਰਥਨ ਕੀਤਾ ਹੈ।
Read More: Delhi Election Voting: ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ, ਚੋਣ ਮੈਦਾਨ ‘ਚ 699 ਉਮੀਦਵਾਰ