ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 12 ਫਰਵਰੀ 2025: ਸ੍ਰੀ ਗੁਰੂ ਰਵਿਦਾਸ (Sri Guru Ravidas Ji) ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ ਤੇ ਮਨੁੱਖਤਾ ਦੀ ਆਵਾਜ਼ ਬੁਲੰਦ ਕਰਨ ਵਾਲੇ ਸ਼੍ਰੋਮਣੀ ਭਗਤ ਸਨ, ਪ੍ਰਤੀ ਡੂੰਘੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਗੁਰੂ ਰਵਿਦਾਸ ਦੀਆਂ ਦਇਆ, ਪਿਆਰ ਅਤੇ ਭਾਈਚਾਰੇ ਦੀ ਮਹੱਤਤਾ ‘ਤੇ ਜ਼ੋਰ ਦੇਣ ਵਾਲੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਵੀ ਜੋਰ ਦਿੱਤਾ।

ਕੈਬਿਨਟ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ। ਉਨ੍ਹਾਂ ਦਾ ਏਕਤਾ ਅਤੇ ਸਮਾਨਤਾ ਦਾ ਸੰਦੇਸ਼ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੀਆਂ ਸਾਨੂੰ ਇੱਕ ਨਿਆਂਪੂਰਨ ਅਤੇ ਸਮਾਵੇਸ਼ੀ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਬਰਾਬਰਤਾ, ਨਿਆਂ ਅਤੇ ਸਮਾਵੇਸ਼ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਮਾਹੌਲ ਸਿਰਜਣ ਲਈ ਸਮਰਪਿਤ ਹੈ ਜਿੱਥੇ ਹਰ ਵਿਅਕਤੀ ਭਾਵੇਂ ਕਿਸੇ ਵੀ ਜਾਤ, ਨਸਲ ਜਾਂ ਪਿਛੋਕੜ ਦਾ ਹੋਵੇ, ਆਪਣੇ ਆਪ ਨੂੰ ਅੱਗੇ ਵਧਾ ਸਕੇ। ਉਨ੍ਹਾਂ ਕਿਹਾ, “ਅਸੀਂ ਨਿਆਂ ਅਤੇ ਦਇਆ ਦੇ ਥੰਮ੍ਹਾਂ ‘ਤੇ ਟਿਕੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ।”

Read More: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

Scroll to Top