ਚੰਡੀਗੜ੍ਹ, 14 ਫਰਵਰੀ 2025:India and USA: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਈ ਮਹੱਤਵਪੂਰਨ ਮਹੱਤਵਪੂਰਨ ਸਮਝੌਤੇ ਵੀ ਹੋਏ।
ਇਸ ਦੌਰਾਨ 26/11 ਅੱ.ਤ.ਵਾ.ਦੀ ਹਮਲੇ (26/11 terror attack) ਦੇ ਦੋਸ਼ੀ ਤਹੱਵੁਰ ਰਾਣਾ (Tahawwur Rana) ਦੀ ਭਾਰਤ ਹਵਾਲਗੀ ਦਾ ਰਸਤਾ ਸਾਫ਼ ਹੋ ਗਿਆ ਹੈ। ਅਮਰੀਕਾ ਵੱਲੋਂ ਅੰਤਿਮ ਪ੍ਰਵਾਨਗੀ ਵੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ 26/11 ਦੇ ਮੁੰਬਈ ਹਮਲਿਆਂ ‘ਚ ਉਸਦੀ ਭੂਮਿਕਾ ਲਈ ਭਾਰਤੀ ਜਾਂਚ ਏਜੰਸੀਆਂ ਨੂੰ ਲੋੜੀਂਦੇ ਤਹੱਵੁਰ ਰਾਣਾ ਦੀ ਭਾਰਤ ‘ਚ ਨਿਆਂ ਦਾ ਸਾਹਮਣਾ ਕਰਨ ਲਈ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪਾਕਿਸਤਾਨੀ ਮੂਲ ਦਾ ਕੈਨੇਡੀਅਨ ਨਾਗਰਿਕ ਰਾਣਾ ਇਸ ਸਮੇਂ ਲਾਸ ਏਂਜਲਸ ਦੇ ਇੱਕ ਮੈਟਰੋਪੋਲੀਟਨ ਹਿਰਾਸਤ ਕੇਂਦਰ ‘ਚ ਬੰਦ ਹੈ। ਮੰਨਿਆ ਜਾਂਦਾ ਹੈ ਕਿ ਉਸ ਦੇ ਪਾਕਿਸਤਾਨੀ-ਅਮਰੀਕੀ ਅੱ.ਤ.ਵਾ.ਦੀ ਡੇਵਿਡ ਕੋਲਮੈਨ ਹੈਡਲੀ ਨਾਲ ਸਬੰਧ ਹਨ, ਜੋ ਕਿ 26/11 ਹਮਲਿਆਂ ਦੇ ਮੁੱਖ ਸਾਜ਼ਿਸ਼ਕਾਰਾਂ ‘ਚੋਂ ਇੱਕ ਸੀ।
ਅਮਰੀਕਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ: “ਅੱਜ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੇਰੇ ਪ੍ਰਸ਼ਾਸਨ ਨੇ ਦੁਨੀਆ ਦੇ ਸਭ ਤੋਂ ਬੁਰੇ ਆਦਮੀਆਂ ‘ਚੋਂ ਇੱਕ ਅਤੇ ਮੁੰਬਈ ਅੱ.ਤ.ਵਾ.ਦੀ ਹਮਲੇ ਦੇ ਦੋਸ਼ੀਆਂ ‘ਚੋਂ ਇੱਕ ਨੂੰ ਭਾਰਤ ‘ਚ ਨਿਆਂ ਦਾ ਸਾਹਮਣਾ ਕਰਨ ਲਈ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਜਿਕਰਯੋਗ ਹੈ ਕਿ ਜਨਵਰੀ ‘ਚ ਅਮਰੀਕੀ ਸੁਪਰੀਮ ਕੋਰਟ ਨੇ ਤਹਵੁਰ ਰਾਣਾ (Tahawwur Rana) ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਜਦੋਂ ਅਦਾਲਤ ਨੇ ਮਾਮਲੇ ‘ਚ ਉਸਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਭਾਰਤ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਉਹ ਤਹਵੁਰ ਰਾਣਾ ਦੀ ਜਲਦੀ ਹਵਾਲਗੀ ਲਈ ਅਮਰੀਕੀ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ।
ਦਰਅਸਲ, 26 ਨਵੰਬਰ 2008 ਨੂੰ 10 ਪਾਕਿਸਤਾਨੀ ਅੱ.ਤ.ਵਾ.ਦੀਆਂ ਦੇ ਇੱਕ ਸਮੂਹ ਨੇ ਅਰਬ ਸਾਗਰ ਪਾਰ ਸਮੁੰਦਰੀ ਰਸਤੇ ਰਾਹੀਂ ਭਾਰਤ ਦੀ ਵਿੱਤੀ ਰਾਜਧਾਨੀ ‘ਚ ਘੁਸਪੈਠ ਕਰਨ ਤੋਂ ਬਾਅਦ ਇੱਕ ਰੇਲਵੇ ਸਟੇਸ਼ਨ, ਦੋ ਹੋਟਲਾਂ ‘ਤੇ ਹਮਲਾ ਕੀਤਾ। ਲਗਭਗ 60 ਘੰਟੇ ਤੱਕ ਚੱਲੇ ਇਸ ਹਮਲੇ ‘ਚ 166 ਜਣੇ ਮਾਰੇ ਗਏ ਸਨ ਅਤੇ ਇਸਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹਮਲੇ ਤੋਂ ਬਾਅਦ, ਅੱ.ਤ.ਵਾ.ਦੀ ਅਜਮਲ ਆਮਿਰ ਕਸਾਬ ਨੂੰ ਜ਼ਿੰਦਾ ਫੜ ਲਿਆ ਗਿਆ। ਨਵੰਬਰ 2012 ‘ਚ, ਅਜਮਲ ਅਮੀਰ ਕਸਾਬ ਨੂੰ ਪੁਣੇ ਦੀ ਯਰਵਦਾ ਜੇਲ੍ਹ ‘ਚ ਫਾਂਸੀ ਦਿੱਤੀ ਗਈ ਸੀ।
Read More: India and USA: ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅਹਿਮ ਸਮਝੌਤੇ, ਪ੍ਰਵਾਸੀਆਂ ਦੇ ਮੁੱਦੇ ‘ਤੇ ਹੋਈ ਚਰ