ਚੰਡੀਗੜ੍ਹ, 14 ਫਰਵਰੀ 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਚੀਨ (India and China) ਵਿਚਕਾਰ ਸਰਹੱਦੀ ਵਿਵਾਦ ਨੂੰ ਹੱਲ ਕਰਨ ‘ਚ ਮੱਦਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਪਰ ਭਾਰਤ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਆਪਣੇ ਗੁਆਂਢੀ ਦੇਸ਼ਾਂ ਨਾਲ ਕਿਸੇ ਵੀ ਮੁੱਦੇ ਨੂੰ ਸਿਰਫ਼ ਦੁਵੱਲੇ ਤਰੀਕੇ ਨਾਲ ਹੀ ਹੱਲ ਕਰੇਗਾ।
ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਸ ਪੇਸ਼ਕਸ਼ ਨੂੰ ਨਿਮਰਤਾ ਨਾਲ ਠੁਕਰਾ ਦਿੱਤਾ। ਇਸ ‘ਤੇ ਭਾਰਤੀ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸਪੱਸ਼ਟ ਕੀਤਾ ਕਿ ਭਾਰਤ ਆਪਣੇ ਸਾਰੇ ਮੁੱਦਿਆਂ ਨੂੰ ਸਿੱਧੀ ਗੱਲਬਾਤ ਰਾਹੀਂ ਹੱਲ ਕਰਦਾ ਹੈ। ਉਨ੍ਹਾਂ ਕਿਹਾ, ਅਸੀਂ ਆਪਣੇ ਗੁਆਂਢੀ ਦੇਸ਼ਾਂ ਨਾਲ ਜੋ ਵੀ ਮੁੱਦੇ ਹਨ, ਉਨ੍ਹਾਂ ਨੂੰ ਹੱਲ ਕਰਨ ਲਈ ਹਮੇਸ਼ਾ ਦੁਵੱਲਾ ਪਹੁੰਚ ਅਪਣਾਈ ਹੈ।
ਦਰਅਸਲ, ਵ੍ਹਾਈਟ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਪ੍ਰੈਸ ਕਾਨਫਰੰਸ ਦੌਰਾਨ ਰਾਸ਼ਟਰਪਤੀ ਟਰੰਪ ਨੇ ਕਿਹਾ, ’ਮੈਂ’ਤੁਸੀਂ ਭਾਰਤ ਵੱਲ ਦੇਖਦਾ ਹਾਂ, ਸਰਹੱਦ ‘ਤੇ ਝੜੱਪਾਂ ਹੋ ਰਹੀਆਂ ਹਨ, ਜੋ ਕਿ ਕਾਫ਼ੀ ਹਿੰਸਕ ਹਨ।’ ਜੇ ਮੈਂ ਕਿਸੇ ਵੀ ਤਰ੍ਹਾਂ ਮੱਦਦ ਕਰ ਸਕਦਾ ਹਾਂ, ਤਾਂ ਮੈਨੂੰ ਖੁਸ਼ੀ ਹੋਵੇਗੀ, ਕਿਉਂਕਿ ਇਸ ਨੂੰ ਰੋਕਣ ਦੀ ਲੋੜ ਹੈ।
ਇਸ ਦੇ ਨਾਲ ਹੀ ਡੋਨਾਲਡ ਟਰੰਪ ਨੇ ਅਮਰੀਕਾ ਅਤੇ ਚੀਨ ਦੇ ਸਬੰਧਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, ‘ਮੈਨੂੰ ਲੱਗਦਾ ਹੈ ਕਿ ਚੀਨ ਨਾਲ ਸਾਡੇ ਬਹੁਤ ਚੰਗੇ ਸਬੰਧ ਹੋਣਗੇ।’ ਕੋਵਿਡ ਆਉਣ ਤੱਕ ਮੇਰਾ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਚੰਗਾ ਸੰਬੰਧ ਸੀ, ਚੀਨ ਦੁਨੀਆ ਦਾ ਇੱਕ ਬਹੁਤ ਮਹੱਤਵਪੂਰਨ ਦੇਸ਼ ਹੈ।
ਜਿਕਰਯੋਗ ਹੈ ਕਿ ਭਾਰਤ ਅਤੇ ਚੀਨ (India and China) ਵਿਚਕਾਰ ਸਰਹੱਦੀ ਵਿਵਾਦ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਸਾਲ 2020 ‘ਚ ਗਲਵਾਨ ਘਾਟੀ ‘ਚ ਹੋਈ ਹਿੰਸਕ ਝੜੱਪ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧ ਗਿਆ। ਹਾਲਾਂਕਿ, ਫੌਜੀ ਅਤੇ ਕੂਟਨੀਤਕ ਗੱਲਬਾਤ ਦੇ ਕਈ ਦੌਰਾਂ ਦੇ ਬਾਵਜੂਦ, ਇਹ ਵਿਵਾਦ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ ਹੈ। ਭਾਰਤ ਹਮੇਸ਼ਾ ਇਸ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੇ ਹੱਕ ‘ਚ ਰਿਹਾ ਹੈ ਅਤੇ ਕਿਸੇ ਵੀ ਤੀਜੀ ਧਿਰ ਦੀ ਵਿਚੋਲਗੀ ਨੂੰ ਸਵੀਕਾਰ ਨਹੀਂ ਕਰਦਾ।
Read More: PM Modi US Visit: PM ਮੋਦੀ ਤੇ ਟਰੰਪ ਦੀ ਮੁਲਾਕਾਤ ਦੇ 10 ਮਹੱਤਵਪੂਰਨ ਨੁਕਤੇ, ਜਾਣੋ