ਚੰਡੀਗੜ੍ਹ, 15 ਫਰਵਰੀ 2025: ‘ਇੰਡੀਆਜ਼ ਗੌਟ ਟੈਲੇਂਟ’ ਸ਼ੋਅ (India’s Got Talent) ‘ਚ ਟਿੱਪਣੀ ‘ਤੇ ਵਿਵਾਦ ਭਖਿਆ ਹੋਇਆ ਹੈ | ਹੁਣ ਯੂਟਿਊਬਰ ਰਣਬੀਰ ਇਲਾਹਾਬਾਦੀਆ ਤੋਂ ਬਾਅਦ ਹੁਣ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ | ਦਰਅਸਲ, ਚੰਡੀਗੜ੍ਹ ਤੋਂ ਪ੍ਰੋਫੈਸਰ ਪੰਡਿਤ ਧਰੇਨਵਰ ਰਾਓ ਨੇ ਜਸਪ੍ਰੀਤ ਸਿੰਘ ਖ਼ਿਲਾਫ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਸਪ੍ਰੀਤ ਸਿੰਘ ‘ਤੇ ਸ਼ੋਅ ‘ਤੇ ਅਸ਼ਲੀਲ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲੱਗਾ ਹੈ।
ਉਨ੍ਹਾਂ ਨੇ ਜਸਪ੍ਰੀਤ ਸਿੰਘ ਦੇ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਸਪ੍ਰੀਤ ਦੀਆਂ ਕਾਰਵਾਈਆਂ ਸਿੱਖਾਂ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਅਤੇ ਸਿੱਖ ਸੱਭਿਆਚਾਰ ਦੇ ਵਿਰੁੱਧ ਹਨ। ਉਨ੍ਹਾਂ ਨੇ ਆਪਣੀ ਚਿੱਠੀ ਵਿੱਚ ਤਿੰਨ ਮੁੱਖ ਨੁਕਤੇ ਦੱਸੇ ਹਨ।
ਇਸ ਤੋਂ ਪਹਿਲਾਂ, ਪ੍ਰੋਫੈਸਰ ਰਾਓ ਪੰਜਾਬੀ ਗੀਤਾਂ ‘ਚ ਸ਼ਰਾਬ ਅਤੇ ਬੰਦੂਕ ਸੱਭਿਆਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਵੀ ਇਸ ਸਬੰਧ ‘ਚ ਆਦੇਸ਼ ਜਾਰੀ ਕੀਤੇ ਸਨ।
ਪ੍ਰੋਫੈਸਰ ਰਾਓ ਦਾ ਕਹਿਣਾ ਹੈ ਕਿ ਸ਼ੋਅ ‘ਚ ਅਪਸ਼ਬਦ ਬੋਲਣ ਵਾਲੇ ਜਸਪ੍ਰੀਤ ਸਿੰਘ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਉਹ ਦਸਤਾਰਧਾਰੀ ਸਿੱਖ ਹੋਣ ਦੇ ਬਾਵਜੂਦ ਵੀ ਅਪਸ਼ਬਦ ਬੋਲਦਾ ਹੈ। ਉਨ੍ਹਾਂ ਵੱਲੋਂ ਡਿਜੀਟਲ ਪਲੇਟਫਾਰਮ ‘ਤੇ ਅਜਿਹਾ ਕਰਨਾ ਸਾਰੇ ਦਸਤਾਰਧਾਰੀ ਸਿੱਖਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ OTT ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਅਸ਼ਲੀਲ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਦਾ ਕਿਸ਼ੋਰਾਂ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਹ ਸਿੱਖ ਸੱਭਿਆਚਾਰ ਦੇ ਖ਼ਿਲਾਫ ਹੈ |
ਜਿਕਰਯੋਗ ਹੈ ਕਿ ਬੀਤੇ ਦਿਨ ਰਣਵੀਰ ਇਲਾਹਾਬਾਦੀਆ (Ranveer Allahbadia) ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਰਅਸਲ, ਰਣਵੀਰ ਇਲਾਹਾਬਾਦੀਆ ‘ਇੰਡੀਆਜ਼ ਗੌਟ ਟੈਲੇਂਟ’ ‘ਤੇ ਆਪਣੀਆਂ ਅਸ਼ਲੀਲ ਟਿੱਪਣੀਆਂ ਕਾਰਨ ਵਿਵਾਦਾਂ ‘ਚ ਘਿਰੇ ਹੋਏ ਹਨ। ਯੂਟਿਊਬਰ ਵਿਰੁੱਧ ਵੱਖ-ਵੱਖ ਥਾਵਾਂ ‘ਤੇ ਕਈ ਮਾਮਲੇ ਦਰਜ ਕੀਤੇ ਹਨ। ਰਣਵੀਰ ਨੇ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਕਿ ਉਹ ਦੇਸ਼ ਭਰ ‘ਚ ਉਸਦੇ ਖਿਲਾਫ ਦਰਜ ਕਈ ਐਫਆਈਆਰਜ਼ ਨੂੰ ਇਕੱਠਾ ਜੋੜਿਆ ਜਾਵੇ |
Read More: Ranveer Allahbadia: ਵਿਵਾਦਤ ਟਿੱਪਣੀ ਮਾਮਲੇ ‘ਚ ਰਣਵੀਰ ਇਲਾਹਾਬਾਦੀਆ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼