ਲੁਧਿਆਣਾ ਪੱਛਮੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਚੰਡੀਗੜ੍ਹ, 20 ਫਰਵਰੀ 2025: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਪੰਜਾਬ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ 28 ਫਰਵਰੀ 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਚਿੱਠੀ ਲਿਖੀ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ ਬੂਥ ਲੈਵਲ ਏਜੰਟ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਫਸਰਾਂ ਦੇ ਸਹਿਯੋਗ ਨਾਲ ਕੰਮ ਕਰਨਗੇ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ‘ਚ ਸ਼ਾਮਲ ਕਰਨ, ਹਟਾਉਣ, ਸੋਧਣ ਅਤੇ ਤਬਾਦਲੇ ਲਈ ਅਰਜ਼ੀਆਂ ਦਾਇਰ ਕਰਨ ‘ਚ ਸਹਾਇਤਾ ਕਰਨਗੇ।

ਇਸ ਚਿੱਠੀ ਰਾਹੀਂ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਨੂੰ 23 ਜ਼ਿਲ੍ਹਾ ਪ੍ਰਤੀਨਿਧੀਆਂ (ਜਾਂ ਇਸ ਤੋਂ ਵੱਧ) ਦੀ ਇੱਕ ਸੂਚੀ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਭੇਜਣੀ ਪਵੇਗੀ, ਜਿਨ੍ਹਾਂ ਨੂੰ 28 ਫਰਵਰੀ ਤੱਕ ਸਬੰਧਤ ਜ਼ਿਲ੍ਹੇ ‘ਚ ਬੂਥ ਪੱਧਰ ਦੇ ਏਜੰਟ ਨਿਯੁਕਤ ਕਰਨ ਲਈ ਅਧਿਕਾਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ‘ਚ ਹੋਰ ਜਾਣਕਾਰੀ ਦੇਣ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਗਲੇ ਹਫ਼ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਬੈਠਕ ਵੀ ਕੀਤੀ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ (Sibin C) ਨੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸੰਬੰਧੀ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ, ਤਾਂ ਜੋ ਏਜੰਟਾਂ ਦੀ ਨਿਯੁਕਤੀ ਤੋਂ ਬਾਅਦ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੋਧ ‘ਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।

Read More: ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਜਾਰੀ

Scroll to Top