ਚੰਡੀਗੜ੍ਹ, 20 ਫਰਵਰੀ 2025: ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ. ਸਾਕੇਤ ਕੁਮਾਰ ਨੇ ਕਿਹਾ ਕਿ ਹਰਿਆਣਾ ਸਰਕਾਰ (Haryana Government) ਪੇਂਡੂ ਚੌਕੀਦਾਰਾਂ (Chowkidars) ਦੀ ਭਲਾਈ ਲਈ ਯਤਨ ਕਰ ਰਹੀ ਹੈ। ਚੌਕੀਦਾਰਾਂ ਦੀ ਤਨਖਾਹ 7000 ਰੁਪਏ ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।
ਛੇਤੀ ਹੀ ਚੌਕੀਦਾਰਾਂ ਦੇ ਪਛਾਣ ਪੱਤਰ ਬਣਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਕੰਮ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਚੌਕੀਦਾਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਛੇਤੀ ਸ਼ੁਰੂ ਕੀਤੀ ਜਾਵੇਗੀ।
Read More: ਹਰਿਆਣਾ ਸਰਕਾਰ ਨੇ ਬਾਗਬਾਨੀ ਫਸਲਾਂ ਸੰਬੰਧੀ ਬਰਮਿੰਘਮ ਯੂਨੀਵਰਸਿਟੀ ਨਾਲ ਕੀਤਾ ਸਮਝੌਤਾ