Punjab Holiday

Holiday: ਪੰਜਾਬ ਸਰਕਾਰ ਵੱਲੋਂ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਇਹ ਛੁੱਟੀ

21 ਫਰਵਰੀ 2025: ਪੰਜਾਬ ਸਰਕਾਰ (punjab sarkar) ਵੱਲੋਂ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 26 ਫਰਵਰੀ, ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਮਹਾਸ਼ਿਵਰਾਤਰੀ ਦਾ ਤਿਉਹਾਰ 26 ਫਰਵਰੀ ਨੂੰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ ਅਤੇ ਪੂਰਾ ਦਿਨ ਵਰਤ ਰੱਖਦੇ ਹਨ। ਇਸ ਦਿਨ, ਮੰਦਰਾਂ ਅਤੇ ਹੋਰ ਥਾਵਾਂ ‘ਤੇ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ (programe) ਆਯੋਜਿਤ ਕੀਤੇ ਜਾਂਦੇ ਹਨ। ਪੰਜਾਬ ਵਿੱਚ ਰਹਿਣ ਵਾਲੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸੂਬਾ ਸਰਕਾਰ ਨੇ 26 ਫਰਵਰੀ, ਬੁੱਧਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਹੁਕਮ ਦਿੱਤੇ ਜਾ ਚੁੱਕੇ ਹਨ।

Read More: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਸ ਦਿਨ ਜਨਤਕ ਛੁੱਟੀ ਦਾ ਐਲਾਨ

Scroll to Top