International Mother Language Day

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ

ਚੰਡੀਗੜ੍ਹ, 21 ਫਰਵਰੀ 2025: International Mother Language Day 2025: ਪੰਜਾਬ ਰਾਜ ਸੂਚਨਾ ਕਮਿਸ਼ਨ (Punjab State Information Commission) ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਨੂੰ ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਇੱਕ ਤਸਵੀਰੀ ਕਿਤਾਬਚਾ ਜਾਰੀ ਕੀਤਾ। ਚਿੱਤਰਕਾਰੀ ਦਾ ਕੰਮ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਬੜੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੀਤਾ ਸੀ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇੰਦਰਪਾਲ ਸਿੰਘ ਨੇ ਭਾਸ਼ਾਈ ਵਿਭਿੰਨਤਾ ਅਤੇ ਮੂਲ ਭਾਸ਼ਾਵਾਂ ਦੀ ਸੰਭਾਲ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਸਿਰਫ਼ ਸੰਚਾਰ ਦਾ ਮਾਧਿਅਮ ਨਹੀਂ ਹੈ, ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਪਛਾਣ ਦਾ ਸਾਰ ਹੈ।

ਉਨ੍ਹਾਂ ਕਿਹਾ, “ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀਆਂ ਮਾਤ ਭਾਸ਼ਾਵਾਂ ਨੂੰ ਸੁਰੱਖਿਅਤ ਰੱਖੀਏ ਅਤੇ ਉਤਸ਼ਾਹਿਤ ਕਰੀਏ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਡੂੰਘਾਈ ਨਾਲ ਜੁੜੀਆਂ ਰਹਿਣ।”

ਇੰਦਰਪਾਲ ਸਿੰਘ ਨੇ ਕਿਹਾ ਕਿ ਇਹ ਮਹਾਨ ਗੁਰੂਆਂ ਅਤੇ ਪੁਰਖਿਆਂ ਦੁਆਰਾ ਸੌਂਪੀ ਗਈ ਵਿਰਾਸਤ ਹੈ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਹੈ। ਉਨ੍ਹਾਂ ਸਾਰਿਆਂ ਨੂੰ ਆਪਣੀ ਮਾਤ ਭਾਸ਼ਾ ‘ਤੇ ਮਾਣ ਕਰਨ ਅਤੇ ਇਸਦੇ ਵਿਕਾਸ ਅਤੇ ਮਾਨਤਾ ‘ਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਰਾਜ ਸੂਚਨਾ ਕਮਿਸ਼ਨਰ (Punjab State Information Commission) ਡਾ. ਭੁਪਿੰਦਰ ਸਿੰਘ ਬਾਠ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਵੀ ਜ਼ੋਰ ਦੇ ਕੇ ਕਿਹਾ ਕਿ ਮਾਤ ਭਾਸ਼ਾ ਸੱਭਿਆਚਾਰ ਦੀ ਰੂਹ ਹੈ, ਜੋ ਲੋਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੀ ਹੈ ਅਤੇ ਪੀੜ੍ਹੀ ਦਰ ਪੀੜ੍ਹੀ ਗਿਆਨ, ਪਰੰਪਰਾਵਾਂ ਅਤੇ ਇਤਿਹਾਸ ਨੂੰ ਸੁਰੱਖਿਅਤ ਰੱਖਦੀ ਹੈ।

Read More: ਪੰਜਾਬੀ ਯੂਨੀਵਰਸਿਟੀ ਵਿਖੇ ਮਾਤ ਭਾਸ਼ਾ ਦਿਵਸ ‘ਤੇ ਪੰਜਾਬੀ ਭਾਸ਼ਾ ਦਾ ਭਵਿੱਖ, ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ‘ਤੇ ਕਰਵਾਈ ਗੋਸ਼ਟੀ

Scroll to Top