ਦੀਵਾਨ ਟੋਡਰ ਮੱਲ ਜੀ ਦੀ ਜਹਾਜੀ ਹਵੇਲੀ ਦੇ ਨਵੀਨੀਕਰਨ ਦਾ ਕਾਰਜ ਸ਼ੁਰੂ

26 ਫਰਵਰੀ 2025: ਦੀਵਾਨ ਟੋਡਰਮੱਲ ਵਿਰਾਸਤੀ ਫਾਊਂਡੇਸ਼ਨ (Diwan Todar Mall Heritage Foundation) ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ ਦੀਵਾਨ ਟੋਡਰ ਮੱਲ ਜੀ ਦੀ ਜਹਾਜੀ ਹਵੇਲੀ ਦੇ ਨਵੀਨੀਕਰਨ ਦਾ ਕਾਰਜ ਆਰੰਭ ਕਰਵਾਇਆ ਗਿਆ।

ਉਥੇ ਹੀ ਦੱਸ ਦੇਈਏ ਕਿ ਦੀਵਾਨ ਟੋਡਰਮਾਲ ਜਹਾਜੀ ਹਵੇਲੀ ਦੇ ਨਵੀਨੀਕਰਨ ਦੇ ਕਾਰਜ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਰਾਗੀ ਢਾਡੀ ਜੱਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਜਿੱਥੇ ਦੀਵਾਨ ਟੋਟਲ ਮਾਲ ਵਿਰਾਸਤੀ ਫਾਊਂਡੇਸ਼ਨ ਦੇ ਆਗੂਆਂ ਨੇ ਦੇਸ਼ਾਂ ਪ੍ਰਦੇਸ਼ਾਂ ਵਿੱਚੋਂ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਉੱਥੇ ਹੀ ਸਰਕਾਰ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਫਤਿਹਗੜ੍ਹ ਸਾਹਿਬ ਦੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (gurdev singh maan) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ।

ਉਥੇ ਹੀ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ (Cabinet Minister Tarunpreet Singh Saund) ਨੇ ਕਿਹਾ ਕਿ ਸਿੱਖੀ ਦੇ ਇਤਿਹਾਸ ਵਿੱਚ ਗੁਰੂ ਘਰ ਦੇ ਸੇਵਾਦਾਰ ਦੀਵਾਨ ਟੋਡਰ ਮੱਲ ਜੀ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਮਿਲਦਾ ਹੈ, ਤੇ ਸਾਡੇ ਲਈ ਅਤੇ ਸਾਡੀ ਸਰਕਾਰ ਲਈ ਮਾਣ ਵਾਲੀ ਗੱਲ ਹੋਵੇਗੀ ਕਿ ਸਾਨੂੰ ਉਨਾਂ ਦੀਆਂ ਵਿਰਾਸਤਾਂ ਨੂੰ ਸਾਂਭਣ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਵਿਰਾਸਤੀ ਫਾਊਂਡੇਸ਼ਨ ਸੰਸਥਾ ਦੇ ਚੇਅਰਮੈਨ ਬਹਾਦਰ ਸਿੰਘ ਅਮਰੀਕਾ ਅਤੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ-ਕੇ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਬੇਸ਼ੱਕ ਹਜ਼ਾਰਾਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ, ਪ੍ਰੰਤੂ ਸੰਸਥਾ ਵੱਲੋਂ ਬਿਨਾਂ ਕਿਸੇ ਸਵਾਰਥ ਗੁਰੂ ਘਰ ਲਈ ਬਲਿਦਾਨ ਦੇਣ ਵਾਲੇ ਦੀਵਾਨ ਟੋਡਰ ਮੱਲ ਜੀ ਦੀ ਜਹਾਜੀ ਹਵੇਲੀ ਨੂੰ ਪੂਰਾ ਕਰਵਾਉਣ ਵਿੱਚ ਪੂਰੀ ਮਿਹਨਤ ਕੀਤੀ ਜਾ ਰਹੀ ਹੈ।

Read More: Fatehgarh : ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਨੇ ਹੋਸਟਲ ਦੇ ਕਮਰੇ ‘ਚ ਕੀਤੀ ਜੀਵਨ ਲੀਲਾ ਸਮਾਪਤ

Scroll to Top