Punjab News: ਸ਼ੱ.ਕੀ ਹਾਲਾਤਾਂ ‘ਚ ਮਿਲੀ ਨੌਜਵਾਨ ਦੀ ਲਾ.ਸ਼, 3 ਦਿਨ ਪਹਿਲਾਂ ਹੋਇਆ ਸੀ ਵਿਆਹ

26 ਫਰਵਰੀ 2025: ਪੰਜਾਬ ਦੇ ਬਲਾਕ ਨਾਭਾ (nabha) ਤੋਂ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ ਜਿੱਥੇ ਪਿੰਡ ਚੌਧਰੀ ਮਜਰਾ ਦੇ ਵਸਨੀਕ ਹਰਵਿੰਦਰ ਸਿੰਘ (harwinder singh) ਦੇ ਪੁੱਤਰ ਸੰਦੀਪ ਬਾਵਾ (24) ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਪਿੰਡ ਵਿੱਚੋਂ ਮਿਲੀ ਹੈ। ਮ੍ਰਿਤਕ ਸੰਦੀਪ ਬਾਵਾ ਦਾ ਵਿਆਹ (viah) ਸਿਰਫ਼ 3 ਦਿਨ ਪਹਿਲਾਂ ਹੀ ਹੋਇਆ ਸੀ। ਘਰ ਵਿੱਚ ਖੁਸ਼ੀ ਦਾ ਮਾਹੌਲ ਹੁਣ ਸੋਗ ਵਿੱਚ ਬਦਲ ਗਿਆ ਹੈ। ਇਸ ਦੇ ਨਾਲ ਹੀ 3 ਦਿਨ ਪਹਿਲਾਂ ਵਿਆਹੀ ਕੁੜੀ ਦੀ ਦੁਨੀਆਂ ਵੀ ਉਜਾੜ ਹੋ ਗਈ ਹੈ।

ਮ੍ਰਿਤਕ ਦੇ ਪਿਤਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਬਾਵਾ (sandeep bawa) ਦਾ ਵਿਆਹ ਸਿਰਫ਼ 3 ਦਿਨ ਪਹਿਲਾਂ ਹੀ ਹੋਇਆ ਸੀ। ਕੱਲ੍ਹ ਰਾਤ ਪਿੰਡ ਦੇ ਇੱਕ ਨੌਜਵਾਨ ਨੇ ਉਸਨੂੰ ਬੁਲਾਇਆ ਅਤੇ ਆਪਣੇ ਨਾਲ ਲੈ ਗਿਆ। ਸੰਦੀਪ ਸਾਰੀ ਰਾਤ ਘਰ ਨਹੀਂ ਪਰਤਿਆ ਅਤੇ ਸਵੇਰੇ ਉਸਦੀ ਲਾਸ਼ ਮਿਲੀ।

ਨਾਭਾ ਸਦਰ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਪਿੰਡ ਵਿੱਚੋਂ ਹੀ ਮਿਲੀ ਹੈ। ਮੌਤ ਕਿਵੇਂ ਹੋਈ ਇਸ ਬਾਰੇ ਜਾਂਚ ਜਾਰੀ ਹੈ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੌਜਵਾਨ ਦੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ (postmartam) ਤੋਂ ਬਾਅਦ ਹੀ ਪਤਾ ਲੱਗੇਗਾ।

Read More:  ਲੁਟੇਰਿਆਂ ਨੇ ਬਜ਼ੁਰਗ ਔਰਤ ਦਾ ਕੀਤਾ ਕ.ਤ.ਲ

Scroll to Top