Thailand Bus Accident

Thailand Bus Accident: ਸੈਲਾਨੀ ਬੱਸ ਭਰੀ ਖੱਡ ‘ਚ ਡਿੱਗੀ, 18 ਜਣਿਆਂ ਦੀ ਮੌ.ਤ

ਚੰਡੀਗੜ੍ਹ, 26 ਫਰਵਰੀ 2025: Thailand Bus fell into a Gorge: ਥਾਈਲੈਂਡ ਦੇ ਪ੍ਰਾਚੀਨ ਬੁਰੀ ‘ਚ ਇੱਕ ਸੈਲਾਨੀ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਖੱਡ ‘ਚ ਡਿੱਗ ਗਈ। ਇਸ ਘਟਨਾ ‘ਚ 18 ਜਣਿਆਂ ਦੀ ਮੌਤ ਹੋ ਗਈ। ਜਿਸ ਇਲਾਕੇ ‘ਚ ਇਹ ਘਟਨਾ ਵਾਪਰੀ ਉਹ ਢਲਾਣ ਵਾਲੀ ਸੜਕ ਸੀ ਅਤੇ ਉਸ ਸਮੇਂ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ ਸਨ। ਇਸ ਤੋਂ ਬਾਅਦ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਖੱਡ ‘ਚ ਡਿੱਗ ਗਈ, ਜਿਸ ਕਾਰਨ 18 ਜਣਿਆਂ ਦੀ ਮੌਤ ਹੋ ਗਈ।

ਪੁਲਿਸ ਮੁਤਾਬਕ ਮਰਨ ਵਾਲੇ ਸਾਰੇ ਜੇਨ ਸਟੱਡੀ ਟ੍ਰਿਪ ‘ਤੇ ਜਾ ਰਹੇ ਸਨ। ਇਹ ਘਟਨਾ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਤੋਂ 155 ਕਿਲੋਮੀਟਰ ਪੂਰਬ ਵੱਲ ਵਾਪਰੀ ਹੈ। ਘਟਨਾ ਨਾਲ ਸਬੰਧਤ ਸੋਸ਼ਲ ਮੀਡੀਆ ਪੋਸਟਾਂ ਦੇ ਅਨੁਸਾਰ, ਬਚਾਅ ਅਤੇ ਮੈਡੀਕਲ ਟੀਮਾਂ ਮੌਕੇ ‘ਤੇ ਮੌਜੂਦ ਹਨ।

ਥਾਈਲੈਂਡ ਦੇ ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟ ਕੀਤਾ

ਥਾਈਲੈਂਡ ਦੇ ਪ੍ਰਧਾਨ ਮੰਤਰੀ ਪਟੋਂਗਟਾਰਨ ਸ਼ਿਨਾਵਾਤਰਾ ਨੇ ਇਸ ਘਟਨਾ (Thailand Bus Accident) ‘ਤੇ ਦੁੱਖ ਪ੍ਰਗਟ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਹਾਦਸੇ ਦੀ ਜਾਂਚ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ X ‘ਤੇ ਪੋਸਟ ਕੀਤਾ ਅਤੇ ਕਿਹਾ ਕਿ ਜੇਕਰ ਇਹ ਪਾਇਆ ਜਾਂਦਾ ਹੈ ਕਿ ਵਾਹਨ ਸੁਰੱਖਿਆ ਦੀ ਉਲੰਘਣਾ ਕੀਤੀ ਗਈ ਹੈ, ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਸ਼ਿਨਾਵਾਤਰਾ ਨੇ ਕਿਹਾ ਕਿ ਵਾਹਨਾਂ ਦੀ ਜਾਂਚ ਸੁਰੱਖਿਅਤ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਅਤੇ ਵਾਹਨਾਂ ਨੂੰ ਮਿਆਰਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Read More: Jammu And Kashmir : ਸ਼ਰਧਾਲੂਆਂ ਨਾਲ ਭਰੀ ਹੋਈ ਬੱਸ ਖੱਡ ‘ਚ ਡਿੱਗੀ

Scroll to Top