Agricultural Infrastructure Punjab

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਪ੍ਰਗਤੀ ਦੀ ਸ਼ਲਾਘਾ, ਅਲਾਟਮੈਂਟ ‘ਚ ਕੀਤਾ ਵਾਧਾ

ਚੰਡੀਗੜ੍ਹ, 28 ਫਰਵਰੀ 2025: ਕੇਂਦਰ ਸਰਕਾਰ ਨੇ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ‘ਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਯੋਜਨਾ ਦੇ ਤਹਿਤ ਸੂਬੇ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਨੂੰ ਵਿੱਤੀ ਸਹੂਲਤ 4,713 ਕਰੋੜ ਰੁਪਏ ਤੋਂ ਵਧਾ ਕੇ 7,050 ਕਰੋੜ ਰੁਪਏ ਕਰ ਦਿੱਤੀ ਹੈ।

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕੇਂਦਰ ਸਰਕਾਰ ਵੱਲੋਂ ਇਸ ਮਾਨਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ “ਅਲਾਟਮੈਂਟ ਵਿੱਚ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਸਬੂਤ ਹੈ।” ਉਨ੍ਹਾਂ ਕਿਹਾ ਕਿ ਇਹ ਵਾਧਾ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਜਿਸ ‘ਚ ਕੋਲਡ ਸਟੋਰੇਜ ਸਹੂਲਤਾਂ ਦੀ ਸਥਾਪਨਾ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟ ਅਤੇ ਮੁੱਲ ਵਾਧੇ ਦੀਆਂ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਖੇਤੀਬਾੜੀ ਸੁਧਾਰਾਂ ਲਈ ਮਿਸਾਲੀ ਪਹਿਲਕਦਮੀਆਂ ਕਰ ਰਹੀ ਹੈ, ਜੋ ਦੂਜੇ ਸੂਬਿਆਂ ਲਈ ਇੱਕ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਏ.ਆਈ.ਐਫ. ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ‘ਚ ਪੰਜਾਬ ਮੋਹਰੀ ਬਣ ਕੇ ਉਭਰਿਆ ਹੈ, ਕਈ ਪ੍ਰੋਜੈਕਟ ਪਹਿਲਾਂ ਹੀ ਖੇਤੀਬਾੜੀ ਖੇਤਰ ਦੀ ਨੁਹਾਰ ਨੂੰ ਬਦਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪੰਜਾਬ ਦੇ ਸਮੁੱਚੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਏ.ਆਈ.ਐਫ. ਇਸ ਯੋਜਨਾ ਨੂੰ ਲਾਗੂ ਕਰਨ ‘ਚ ਪੰਜਾਬ ਦੀ ਅਗਵਾਈ ਦੀ ਸ਼ਲਾਘਾ ਕੀਤੀ। ਕੇਂਦਰ ਨੇ ਕਿਹਾ ਕਿ ਪੰਜਾਬ ਨੇ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨਾਲ ਸਬੰਧਤ ਪ੍ਰਵਾਨਗੀਆਂ ‘ਚ ਦੇਸ਼ ‘ਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ |

ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਪੰਜਾਬ ਏ.ਆਈ.ਐਫ. ਇਸ ਯੋਜਨਾ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰਦਾ ਹੈ। ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਇੱਕ ਵਟਸਐਪ ਹੈਲਪਲਾਈਨ ਨੰਬਰ 9056092906 ਸ਼ੁਰੂ ਕੀਤਾ ਹੈ, ਜਿਸ ਰਾਹੀਂ ਕਿਸਾਨ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Read More: Punjab Vidhan Sabha 2025: ਨਵੀਂ ਖੇਤੀਬਾੜੀ ਮਾਰਕੀਟਿੰਗ ਨੀਤੀ ਨੂੰ ਰੱਦ ਕਰਨ ਵਿਰੁੱਧ ਕੀਤਾ ਗਿਆ ਮਤਾ ਪੇਸ਼

Scroll to Top