ਚੰਡੀਗੜ੍ਹ, 01 ਮਾਰਚ 2025: ਦਿੱਲੀ ਸਰਕਾਰ ਨੇ ਰਾਜਧਾਨੀ ‘ਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ‘ਚ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ 31 ਮਾਰਚ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ। ਇਸ ਲਈ ਇੱਕ ਵਿਸ਼ੇਸ਼ ਟੀਮ ਬਣਾਈ ਜਾਵੇਗੀ, ਜੋ ਅਜਿਹੇ ਵਾਹਨਾਂ ਦੀ ਪਛਾਣ ਕਰੇਗੀ।
ਇਸ ਤੋਂ ਇਲਾਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦਿੱਲੀ ਦੇ ਵੱਡੇ ਹੋਟਲਾਂ, ਕੁਝ ਵੱਡੇ ਦਫਤਰ ਕੰਪਲੈਕਸਾਂ, ਦਿੱਲੀ ਹਵਾਈ ਅੱਡੇ, ਵੱਡੀਆਂ ਉਸਾਰੀ ਵਾਲੀਆਂ ਥਾਵਾਂ ‘ਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਤੁਰੰਤ ਐਂਟੀ-ਸਮੋਗ ਗਨ ਲਗਾਉਣਾ ਲਾਜ਼ਮੀ ਹੋਣ ਜਾ ਰਿਹਾ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਅੱਜ ਫੈਸਲਾ ਕੀਤਾ ਹੈ ਕਿ ਅਸੀਂ ਕਲਾਉਡ ਸੀਡਿੰਗ ਲਈ ਜੋ ਵੀ ਇਜਾਜ਼ਤ ਦੀ ਲੋੜ ਹੈ, ਉਹ ਲਵਾਂਗੇ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਜਦੋਂ ਦਿੱਲੀ ‘ਚ ਗੰਭੀਰ ਪ੍ਰਦੂਸ਼ਣ ਹੋਵੇਗਾ, ਤਾਂ ਕਲਾਉਡ ਸੀਡਿੰਗ ਰਾਹੀਂ ਮੀਂਹ ਪਵਾਇਆ ਜਾ ਸਕੇ ਅਤੇ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਦਰਅਸਲ, ਮਨਜਿੰਦਰ ਸਿਰਸਾ ਨੇ ਦਿੱਲੀ ‘ਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਬੈਠਕ ‘ਚ ਕਈ ਵੱਡੇ ਫੈਸਲੇ ਲਏ ਹਨ। ਸਰਕਾਰ ਦਿੱਲੀ ‘ਚ ਖਾਲੀ ਥਾਵਾਂ ‘ਤੇ ਰੁੱਖ ਲਗਾਏਗੀ।
Read More: Delhi Law and Order: ਦਿੱਲੀ ‘ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਬੁਲਾਈ ਗਈ ਗ੍ਰਹਿ ਮੰਤਰਾਲੇ ‘ਚ ਵੱਡੀ ਮੀਟਿੰਗ