2 ਮਾਰਚ 2025: ਪੰਜਾਬ ਦੇ ਫ਼ਿਰੋਜ਼ਪੁਰ (ferozpur) ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਪਿੰਡ ਘੱਲ ਖੁਰਦ ਦੇ ਨਾਮੀ ਸਮੱਗਲਰ ਕਮ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ (police) ਨੇ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲੇ ਪਦਾਰਥਾਂ (drugs) ਦੀ ਵੱਡੀ ਖੇਪ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਪਿਸਤੌਲ (pistol) (ਇੱਕ ਗਲਾਕ ਪਿਸਤੌਲ, ਇੱਕ ਬਰੇਟਾ .30 ਐਮਐਮ ਪਿਸਤੌਲ, ਇੱਕ ਪੰਪ ਐਕਸ਼ਨ ਗੰਨ, 141 ਕਾਰਤੂਸ (9 ਐਮਐਮ, .30 ਕੈਲੀਬਰ, 12 ਬੋਰ, 45 ਗ੍ਰਾਮ ਹੈਰੋਇਨ) ਅਤੇ ਇੱਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ ਸਟੇਸ਼ਨ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਫਾਜ਼ਿਲਕਾ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ ਤਾਂ ਜੋ ਪੂਰੇ ਨੈੱਟਵਰਕ (network) ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ।
Read More: ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼