ਪੁਲਿਸ ਤੇ ਗੈਂ.ਗ.ਸ.ਟ.ਰਾਂ ਵਿਚਾਲੇ ਮੁੱਠਭੇੜ, ਪੁਲਿਸ ਵੱਲੋਂ ਕੀਤੀ ਜਵਾਬੀ ਗੋ.ਲੀ.ਬਾ.ਰੀ

2 ਮਾਰਚ 2025: ਜਲੰਧਰ (jalandhar) ਦੇ ਸੁੱਚੀ ਪਿੰਡ ‘ਚ ਅੱਜ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਖੱਤਰੀ ਗਰੋਹ ਦੇ ਕੁਝ ਸਰਗਣੇ ਇਲਾਕੇ ਵਿੱਚ ਲੁਕੇ ਹੋਏ ਹਨ।

ਪਿਛਲੇ ਕੁਝ ਦਿਨਾਂ ਤੋਂ ਪੁਲਿਸ ਵੱਲੋਂ ਉਸ ‘ਤੇ ਨਜ਼ਰ ਰੱਖੀ ਜਾ ਰਹੀ ਸੀ। ਅੱਜ ਜਦੋਂ ਪੁਲੀਸ (police) ਉਸ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਸ ਨੇ ਪੁਲੀਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਸੋਨੂੰ ਖੱਤਰੀ ਗਿਰੋਹ ਦੇ ਦੋਵੇਂ ਸਾਥੀ ਜ਼ਖ਼ਮੀ ਹੋ ਗਏ।

ਇਹ ਵੀ ਖੁਲਾਸਾ ਹੋਇਆ ਹੈ ਕਿ ਉਸ ਨੇ ਹਾਲ ਹੀ ਵਿੱਚ ਜੰਮੂ (jammu) ਵਿੱਚ ਇੱਕ ਸਬ-ਇੰਸਪੈਕਟਰ ਦਾ ਕਤਲ ਕੀਤਾ ਸੀ ਅਤੇ ਜਲੰਧਰ ਵਿੱਚ ਕੋਈ ਵਾਰਦਾਤ ਕਰਨ ਲਈ ਘੁੰਮ ਰਿਹਾ ਸੀ। ਪੁਲਿਸ ਨੂੰ ਇਸ ਦੀ ਹਵਾ ਮਿਲੀ ਅਤੇ ਫਿਲਹਾਲ ਦੋਵਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੋਵਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਮੌਕੇ ‘ਤੇ ਆਹਮੋ-ਸਾਹਮਣੇ 10 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਪੁਲੀਸ ਮੁਲਾਜ਼ਮ ਵਾਲ-ਵਾਲ ਬਚ ਗਏ।

Read More: ਡੇਰਾਬੱਸੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਮੁਲਜ਼ਮ ਕੀਤੇ ਕਾਬੂ

Scroll to Top