Vigilance Bureau

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਦੀ ਰਿਸ਼ਵਤ ਮਾਮਲੇ ‘ਚ ਹਰਿਆਣਾ ਦਾ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 04 ਮਾਰਚ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਵਿਅਕਤੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਧਰਮ ਪਾਲ ਵਜੋਂ ਹੋਈ ਹੈ | ਇਸ ਮਾਮਲੇ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਉਸੇ ਪਿੰਡ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ (Vigilance Bureau) ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕਰਵਾਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਸਟੇਸ਼ਨ ਬੁਲਾਇਆ ਜਾ ਰਿਹਾ ਸੀ।

ਉਕਤ ਮੁਲਜ਼ਮ ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਕਰਮਚਾਰੀਆਂ ਵਿਚਕਾਰ ਪੈਸੇ ਦੇ ਲੈਣ-ਦੇਣ ਲਈ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਧਰਮਪਾਲ ਰਾਹੀਂ ਪੁਲਿਸ ਕਰਮਚਾਰੀਆਂ ਨੂੰ 2 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਸੀ। ਇਸੇ ਤਰ੍ਹਾਂ, 4 ਲੱਖ ਰੁਪਏ ਦੀ ਇੱਕ ਹੋਰ ਮੰਗ ਕੀਤੀ ਸੀ, ਪਰ ਬਾਅਦ ‘ਚ ਸੌਦਾ 3 ਲੱਖ ਰੁਪਏ ‘ਚ ਤੈਅ ਹੋ ਗਿਆ।

ਵਿਜੀਲੈਂਸ ਦੇ ਬੁਲਾਰੇ ਮੁਤਾਬਕ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ‘ਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਪੁਲਿਸ ਸਟੇਸ਼ਨ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ |

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read More: Vigilance Bureau: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ

Scroll to Top