ਯੁੱਧ ਨਸ਼ਿਆਂ ਵਿਰੁੱਧ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 164 ਮੈਡੀਕਲ ਦੁਕਾਨਾਂ ਦੀ ਚੈਕਿੰਗ, 69 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 04 ਮਾਰਚ 2025: ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਚੌਥੇ ਦਿਨ ਜਾਰੀ ਰਹੀ | ਇਸ ਦੌਰਾਨ ਪੰਜਾਬ ਪੁਲਿਸ ਨੇ ਅੱਜ 164 ਮੈਡੀਕਲ ਦੁਕਾਨਾਂ ਦੀ ਚੈਕਿੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕੀਤੀ ਜਾ ਰਹੀ ਹੋਵੇ | ਇਸਦੇ ਨਾਲ ਹੀ ਇਹ ਯਕੀਨੀ ਬਣਾਉਣਾ ਸੀ ਕਿ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

ਪੁਲਿਸ ਦੀ ਚੈਕਿੰਗ 6 ਜ਼ਿਲ੍ਹਿਆਂ ‘ਚ ਚੱਲੀ ਜਿਨ੍ਹਾਂ ‘ਚ ਕਪੂਰਥਲਾ, ਹੁਸ਼ਿਆਰਪੁਰ, ਐਸਬੀਐਸ ਨਗਰ, ਕਮਿਸ਼ਨਰੇਟ ਜਲੰਧਰ, ਜਲੰਧਰ ਦਿਹਾਤੀ ਅਤੇ ਰੂਪਨਗਰ ਸ਼ਾਮਲ ਹੈ | ਇਸਦੇ ਨਾਲ ਹੀ ਪੰਜਾਬ ਪੁਲਿਸ ਟੀਮਾਂ ਨੇ ਨਸ਼ਿਆਂ ਖ਼ਿਲਾਫ਼ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਨੂੰ ਜਾਰੀ ਰੱਖਿਆ ਅਤੇ ਸੂਬੇ ਭਰ ‘ਚ ਅੱਜ 524 ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ | ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਚਲਾਇਆ ਗਿਆ।

ਇਸਦੇ ਨਾਲ ਹੀ 53 ਐਫ.ਆਈ.ਆਰ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ 4 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਗਿਣਤੀ 472 ਪਹੁੰਚ ਗਈ ਹੈ |
ਇਸ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੇ ਕੋਲੋਂ ‘ਚੋਂ 1.5 ਕਿਲੋ ਹੈਰੋਇਨ, 7610 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 100 ਗ੍ਰਾਮ ਅਫੀਮ ਅਤੇ 1.33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ |

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ 3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਗਠਿਤ ਕੀਤੀ ਹੈ |

ਇਸ ਸਬੰਧੀ ਪੰਜਾਬ ਦੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਪੰਜਾਬ ਭਰ ‘ਚ ਛਾਪੇਮਾਰੀ ਕੀਤੀ ਹੈ ਅਤੇ ਅੱਜ ਆਪ੍ਰੇਸ਼ਨ ਦੌਰਾਨ 627 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਪੰਜਾਬ ਭਰ ‘ਚ 161 ਜਾਗਰੂਕਤਾ ਸਮਾਗਮ ਕਰਵਾਏ ਗਏ।

Read More: ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਕੀਤੀ ਜ਼ਬਤ: ਤਰੁਨਪ੍ਰੀਤ ਸਿੰਘ ਸੌਂਦ

Scroll to Top