New Zealand

SA vs NZ Semi-Final: ਚੈਂਪੀਅਨਜ਼ ਟਰਾਫੀ ਦੇ ਇਤਿਹਾਸ ‘ਚ ਨਿਊਜ਼ੀਲੈਂਡ ਨੇ ਬਣਾਇਆ ਸਭ ਤੋਂ ਵੱਡਾ ਸਕੋਰ

ਚੰਡੀਗੜ, 5 ਮਾਰਚ 2025: SA vs NZ Semi-Final: ਆਈ.ਸੀ.ਸੀ ਚੈਂਪੀਅਨਜ਼ ਟਰਾਫੀ 2025 ਦੇ ਦੂਜੇ ਸੈਮੀਫਾਈਨਲ ‘ਚ ਨਿਊਜ਼ੀਲੈਂਡ (New Zealand) ਵਿਰੁੱਧ ਟੀਚੇ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਦੀ ਪਾਰੀ ਸ਼ੁਰੂ ਹੋ ਗਈ ਹੈ। ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ਮੈਚ ‘ਚ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 363 ਦੌੜਾਂ ਦਾ ਟੀਚਾ ਦਿੱਤਾ ਹੈ।

ਨਿਊਜ਼ੀਲੈਂਡ ਦੇ ਕੇਨ ਵਿਲੀਅਮਸਨ ਅਤੇ ਰਚਿਨ ਰਵਿੰਦਰ ਦੇ ਸੈਂਕੜਿਆਂ ਦੀ ਮੱਦਦ ਨਾਲ, ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 363 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਨਿਊਜ਼ੀਲੈਂਡ ਨੇ 50 ਓਵਰਾਂ ‘ਚ ਛੇ ਵਿਕਟਾਂ ‘ਤੇ 362 ਦੌੜਾਂ ਬਣਾਈਆਂ। ਇਹ ਚੈਂਪੀਅਨਜ਼ ਟਰਾਫੀ ਦੇ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਉਨ੍ਹਾਂ ਨੇ ਆਸਟ੍ਰੇਲੀਆਈ ਟੀਮ ਨੂੰ ਪਛਾੜ ਦਿੱਤਾ ਜਿਸ ਨੇ ਉਸੇ ਟੂਰਨਾਮੈਂਟ ‘ਚ ਇੰਗਲੈਂਡ ਵਿਰੁੱਧ ਪੰਜ ਵਿਕਟਾਂ ‘ਤੇ 356 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਪ੍ਰਾਪਤ ਕੀਤਾ ਸੀ। ਜੇਕਰ ਦੱਖਣੀ ਅਫਰੀਕਾ ਨੂੰ ਫਾਈਨਲ ‘ਚ ਜਗ੍ਹਾ ਬਣਾਉਣੀ ਹੈ, ਤਾਂ ਉਸਨੂੰ ਨਵਾਂ ਇਤਿਹਾਸ ਸਿਰਜਣਾ ਪਵੇਗਾ ਅਤੇ ਸਾਰੇ ਪੁਰਾਣੇ ਰਿਕਾਰਡ ਤੋੜਨੇ ਪੈਣਗੇ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਨਿਊਜ਼ੀਲੈਂਡ (New Zealand) ਨੇ ਵਿਲ ਯੰਗ ਦਾ ਵਿਕਟ ਜਲਦੀ ਗੁਆ ਦਿੱਤਾ ਜੋ 21 ਦੌੜਾਂ ਬਣਾ ਕੇ ਆਊਟ ਹੋ ਗਿਆ। ਹਾਲਾਂਕਿ, ਇਸ ਤੋਂ ਬਾਅਦ ਰਾਚਿਨ ਅਤੇ ਵਿਲੀਅਮਸਨ ਨੇ ਸ਼ਾਨਦਾਰ ਸਾਂਝੇਦਾਰੀ ਕੀਤੀ ਅਤੇ ਦੂਜੀ ਵਿਕਟ ਲਈ 164 ਦੌੜਾਂ ਜੋੜੀਆਂ। ਇਸ ਦੌਰਾਨ, ਰਾਚਿਨ ਨੇ ਆਪਣੇ ਵਨਡੇ ਕਰੀਅਰ ਦਾ ਪੰਜਵਾਂ ਸੈਂਕੜਾ ਵੀ ਲਗਾਇਆ।

ਰਚਿਨ ਸੈਂਕੜਾ ਬਣਾਉਣ ਤੋਂ ਬਾਅਦ ਆਊਟ ਹੋ ਗਿਆ। ਰਚਿਨ ਨੇ 101 ਗੇਂਦਾਂ ਵਿੱਚ 13 ਚੌਕਿਆਂ ਅਤੇ ਇੱਕ ਛੱਕੇ ਦੀ ਮੱਦਦ ਨਾਲ 108 ਦੌੜਾਂ ਬਣਾਈਆਂ। ਇਸ ਤੋਂ ਬਾਅਦ ਵਿਲੀਅਮਸਨ ਨੇ ਵੀ ਪਾਰੀ ਨੂੰ ਅੱਗੇ ਵਧਾਇਆ ਅਤੇ ਆਪਣੇ ਵਨਡੇ ਕਰੀਅਰ ਦਾ 15ਵਾਂ ਸੈਂਕੜਾ ਲਗਾਉਣ ‘ਚ ਸਫਲ ਰਹੇ। ਵਿਲੀਅਮਸਨ 94 ਗੇਂਦਾਂ ਵਿੱਚ 10 ਚੌਕਿਆਂ ਅਤੇ ਦੋ ਛੱਕਿਆਂ ਦੀ ਮੱਦਦ ਨਾਲ 102 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਿਆ। ਦੱਖਣੀ ਅਫਰੀਕਾ ਲਈ ਲੁੰਗੀ ਨਗਿਦੀ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ, ਜਦੋਂ ਕਿ ਕਾਗਿਸੋ ਰਬਾਡਾ ਨੇ ਦੋ ਅਤੇ ਵਿਆਨ ਮਲਡਰ ਨੇ ਇੱਕ ਵਿਕਟ ਲਈ ਹਨ।

Read More: Indian Team: ਭਾਰਤੀ ਟੀਮ ਆਈਸੀਸੀ ਟੂਰਨਾਮੈਂਟਾਂ ‘ਚ ਸਭ ਤੋਂ ਵੱਧ ਸੈਮੀਫਾਈਨਲ ਜਿੱਤਣ ਵਾਲੀ ਟੀਮ ਬਣੀ

Scroll to Top