ਕਪੂਰਥਲਾ ਪੁਲਿਸ ਨੇ ਨੌਜਵਾਨ ਨੂੰ ਗੈਰ-ਕਾਨੂੰਨੀ ਹ.ਥਿ.ਆ.ਰਾਂ ਸਮੇਤ ਕੀਤਾ ਕਾਬੂ

9 ਮਾਰਚ 2025: ਪੰਜਾਬ ਦੀ ਕਪੂਰਥਲਾ ਪੁਲਿਸ (Kapurthala police) ਨੇ ਇੱਕ ਨੌਜਵਾਨ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (arrest) ਕੀਤਾ ਹੈ। ਦੱਸ ਦੇਈਏ ਕਿ ਸੀਆਈਏ ਸਟਾਫ ਨੇ ਬੀਐਸਐਨਐਲ ਐਕਸਚੇਂਜ ਨੇੜੇ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਫੜਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ 32 ਬੋਰ ਦਾ ਦੇਸੀ ਪਿਸਤੌਲ (pistol0 ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ।

ਡੀਐਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਦਵਿੰਦਰ ਕੁਮਾਰ (davinder kumar) ਵਜੋਂ ਹੋਈ ਹੈ, ਜੋ ਕਿ ਕਪੂਰਥਲਾ (Kapurthala) ਦਾ ਰਹਿਣ ਵਾਲਾ ਹੈ। ਸੀਆਈਏ ਸਟਾਫ਼ ਦੇ ਏਐਸਆਈ ਜਸਵੀਰ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ। ਪੁਲਿਸ (police0 ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ।ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਡੀਐਸਪੀ ਅਨੁਸਾਰ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

Read More: ਹੁਣ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਲੱਗੇਗਾ ਬਾਇਓਮੈਟ੍ਰਿਕ ਸਿਸਟਮ, ਨਸ਼ੇ ਦੀ ਚੋਰੀ ਨੂੰ ਦੇਖਦੇ ਪੰਜਾਬ ਸਰਕਾਰ ਦਾ ਫੈਸਲਾ

Scroll to Top