10 ਮਾਰਚ 2025: ਬੀਤੀ ਰਾਤ ਪੱਟੀ (patti) ਅਧੀਨ ਪੈਂਦੇ ਹਰੀਕੇ ਥਾਣੇ ਦੇ ਪਿੰਡ ਬੂਹ ਹਵੇਲੀਆਂ ਨੂੰ ਜਾਂਦੇ ਸਮੇਂ 32 ਸਾਲਾ ਵਰਿੰਦਰ ਸਿੰਘ (Varinder Singh) ਦਾ ਸ਼ੱਕੀ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ(family members) ਦੱਸਿਆ ਕਿ ਉਹ ਬੀਤੀ ਰਾਤ ਆਪਣੇ ਦੋਸਤਾਂ ਨਾਲ ਬੂਹ ਹਵੇਲੀਆਂ (Booh Havelian) ਪਿੰਡ ਆਇਆ ਸੀ ਅਤੇ ਬੀਤੀ ਰਾਤ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ। ਇਸ ਦੌਰਾਨ ਮ੍ਰਿਤਕ ਨੌਜਵਾਨ ਦਾ ਪਰਿਵਾਰ ਇਨਸਾਫ਼ (family justice) ਦੀ ਗੁਹਾਰ ਲਗਾ ਰਿਹਾ ਹੈ।
ਇਸ ਸਬੰਧੀ ਡੀ.ਐਸ.ਪੀ. ਪੱਟੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਕਤਲ (murder) ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ, ਜੋ ਕਿ ਮੁੱਢਲੀ ਜਾਣਕਾਰੀ ਅਨੁਸਾਰ ਕਿਸੇ ਦੁਸ਼ਮਣੀ ਕਾਰਨ ਕੀਤਾ ਗਿਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ (police) ਮਾਮਲੇ ਦੀ ਜਾਂਚ ਕਰ ਰਹੀ ਹੈ।
Read More: ਪੱਟੀ ਵਿਖੇ ਪੰਜਾਬ ਪੁਲਿਸ ਨਾਲ ਮੁਕਾਬਲੇ ‘ਚ ਇੱਕ ਕਥਿਤ ਨਸ਼ਾ ਤਸਕਰ ਦੀ ਮੌਤ, ਦੂਜਾ ਗ੍ਰਿਫਤਾਰ