Arvind Kejriwal

18 ਮਾਰਚ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ

13 ਮਾਰਚ 2025: ਦਿੱਲੀ (delhi vidhan sabha election) ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (arvind kejriwal) ਪਹਿਲੀ ਵਾਰ ਪੰਜਾਬ ਵਿੱਚ ਸਿਆਸੀ ਐਂਟਰੀ ਕਰਨਗੇ। ਭਾਵੇਂ ਕੇਜਰੀਵਾਲ ਨੇ ਪੰਜਾਬ (punjab) ਲੋਕ ਸਭਾ ਚੋਣਾਂ, ਜ਼ਿਮਨੀ ਚੋਣਾਂ ਅਤੇ ਲੋਕ ਸਭਾ ਚੋਣਾਂ ‘ਚ ਕਈ ਵਾਰ ਪਾਰਟੀ ਲਈ ਪ੍ਰਚਾਰ ਕੀਤਾ ਹੈ ਪਰ ਦਿੱਲੀ ‘ਚ ਹਾਰ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ‘ਚ ਪਾਰਟੀ ਦੇ ਸਿਆਸੀ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਉਹ ਲੁਧਿਆਣਾ ਪੱਛਮੀ ਸੀਟ (seat) ਤੋਂ ਆਪਣੇ ਉਮੀਦਵਾਰ ਸੰਜੀਵ ਅਰੋੜਾ ਲਈ ਲੋਕਾਂ ਨੂੰ ਸੰਬੋਧਨ ਕਰਦੇ ਨਜ਼ਰ ਆਉਣਗੇ।

ਕੇਜਰੀਵਾਲ 18 ਮਾਰਚ ਨੂੰ ਲੁਧਿਆਣਾ ਆ ਰਹੇ ਹਨ। ਉਹ ਸਿਹਤ ਖੇਤਰ ਦੀਆਂ ਕੁਝ ਸੇਵਾਵਾਂ ਜਨਤਾ ਨੂੰ ਸਮਰਪਿਤ ਕਰਨਗੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿਪਾਸਨਾ ਕੇਜਰੀਵਾਲ ਲਈ ਇਕ ਬਹਾਨਾ ਹੈ, ਅਸਲ ਵਿਚ ਉਹ ਲੁਧਿਆਣਾ ਪੱਛਮੀ ਸੀਟ ‘ਤੇ ਉਪ ਚੋਣ ਦੇ ਬਹਾਨੇ ਸੂਬੇ ਦੀ ਰਾਜਨੀਤੀ ਵਿਚ ਪ੍ਰਵੇਸ਼ ਕਰਨਗੇ। ਬਾਜਵਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਉਨ੍ਹਾਂ ਕੋਲ ਪੰਜਾਬ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ।

Read More: Arvind Kejriwal: ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ‘ਤੇ ਹਮਲਾ !, ‘ਆਪ’ ਨੇ ਭਾਜਪਾ ‘ਤੇ ਲਾਏ ਦੋਸ਼

Scroll to Top