13 ਮਾਰਚ 2025: ਪੰਜਾਬ (punjab ) ਵਿੱਚ ਮੌਸਮ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਤਿਹਗੜ੍ਹ (fatehgarh sahib) ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ (weather department) ਮੁਤਾਬਕ ਆਉਣ ਵਾਲੇ ਦਿਨਾਂ ‘ਚ ਹਲਕੀ ਰਾਹਤ ਮਿਲੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ (disticts) ਵਿੱਚ 16 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਹੇਠਾਂ ਆ ਜਾਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।
ਮੈਦਾਨੀ ਇਲਾਕਿਆਂ ‘ਤੇ ਸਰਗਰਮ ਪੱਛਮੀ ਗੜਬੜ ਦਾ ਪ੍ਰਭਾਵ
ਕੁਝ ਦਿਨ ਪਹਿਲਾਂ ਸਰਗਰਮ ਹੋਈ ਵੈਸਟਰਨ ਡਿਸਟਰਬੈਂਸ (western distrbance) ਦਾ ਅਸਰ ਅੱਜ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਪਹਿਲਾਂ ਇਸ ਦਾ ਪ੍ਰਭਾਵ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਤੱਕ ਸੀਮਤ ਸੀ। ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਦਕਿ ਸ਼ੁੱਕਰਵਾਰ ਨੂੰ ਪਠਾਨਕੋਟ, (pathankot) ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ (fatehgarh sahib) ਅਤੇ ਐਸ.ਏ.ਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Read More: ਪੰਜਾਬ ਤੇ ਚੰਡੀਗੜ੍ਹ ‘ਚ ਬਦਲੇਗਾ ਮੌਸਮ, ਪਵੇਗਾ ਮੀਂਹ