ਚੰਡੀਗੜ੍ਹ, 15 ਮਾਰਚ 2025: Punjab Budget Session: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 21 ਮਾਰਚ 2025 ਦਿਨ ਸ਼ੁੱਕਰਵਾਰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰਾਜ ਦੀ 16ਵੀਂ ਵਿਧਾਨ ਸਭਾ ਦਾ 8ਵਾਂ ਬਜਟ ਸੈਸ਼ਨ ਸੱਦਿਆ ਹੈ।
ਜਿਕਰਯੋਗ ਹੈ ਕਿ 13 ਮਾਰਚ ਨੂੰ ਚੰਡੀਗੜ੍ਹ ਵਿਖੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਪੰਜਾਬ ਕੈਬਨਿਟ ਦੀ ਬੈਠਕ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੈਸ਼ਨ ਬੁਲਾਉਣ ਦੀ ਸਿਫ਼ਾਰਸ਼ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਸੀ |
ਸੈਸ਼ਨ ਦੌਰਾਨ ਪੰਜਾਬ ਰਾਜਪਾਲ ਦਾ ਭਾਸ਼ਣ 25 ਮਾਰਚ ਨੂੰ ਹੋਵੇਗਾ, ਜਿਸ ਤੋਂ ਬਾਅਦ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਲਈ ਆਮ ਬਜਟ (Punjab Budget Session) ਪੇਸ਼ ਕਰਨਗੇ, ਜਿਸ ਤੋਂ ਬਾਅਦ ਬਜਟ ‘ਤੇ ਚਰਚਾ ਕੀਤੀ ਜਾਵੇਗੀ।
Read More: Punjab Budget Session: ਪੰਜਾਬ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ