India and New Zealand

India and New Zealand Ties: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋਏ ਅਹਿਮ ਸਮਝੌਤੇ

ਚੰਡੀਗੜ੍ਹ, 17 ਮਾਰਚ 2025: India And New Zealand Ties News: ਪ੍ਰਧਾਨ ਮੰਤਰੀ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਦਿੱਲੀ ‘ਚ ਦੋਵਾਂ ਦੇਸ਼ਾਂ (India and New Zealand) ਵਿਚਕਾਰ ਕਈ ਸਮਝੌਤਿਆਂ ਦੇ ਗਵਾਹ ਬਣੇ। ਦੋਵੇਂ ਦੋਵੇਂ ਦੇਸ਼ਾਂ ਵਿਚਾਲੇ ਕਈਂ ਅਹਿਮ ਸਮਝੌਤੇ ਹੋਏ ਹਨ | ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਸਾਂਝੇ ਪ੍ਰੈਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਭਾਰਤ ਵਿੱਚ ਪ੍ਰਧਾਨ ਮੰਤਰੀ ਲਕਸਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਸਵਾਗਤ ਕਰਦਾ ਹਾਂ… ਪ੍ਰਧਾਨ ਮੰਤਰੀ ਲਕਸਨ ਭਾਰਤ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਉਨ੍ਹਾਂ ਵਰਗਾ ਨੌਜਵਾਨ ਆਗੂ ਰਾਇਸੀਨਾ ਡਾਇਲਾਗ 2025 ਵਿੱਚ ਸਾਡਾ ਮੁੱਖ ਮਹਿਮਾਨ ਹੈ…”

ਸੋਮਵਾਰ ਨੂੰ ਨਵੀਂ ਦਿੱਲੀ ‘ਚ ਭਾਰਤ ਅਤੇ ਨਿਊਜ਼ੀਲੈਂਡ (India and New Zealand) ਵਿਚਕਾਰ ਕਈ ਮਹੱਤਵਪੂਰਨ ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ ਹਨ। ਇਸ ਦੌਰਾਨ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਮੌਜੂਦ ਸਨ। ਸਮਝੌਤੇ ਤੋਂ ਬਾਅਦ ਇੱਕ ਸਾਂਝੇ ਬਿਆਨ ‘ਚ ਕਿਹਾ ਗਿਆ ਕਿ ਦੋਵਾਂ ਦੇਸ਼ਾਂ ਨੇ ਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਅਤੇ ਸੰਸਥਾਗਤ ਬਣਾਉਣ ਦਾ ਫੈਸਲਾ ਕੀਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਰੱਖਿਆ ਉਦਯੋਗਾਂ ‘ਚ ਆਪਸੀ ਸਹਿਯੋਗ ਲਈ ਇੱਕ ਬਲੂਪ੍ਰਿੰਟ ਤਿਆਰ ਕੀਤਾ ਜਾਵੇਗਾ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਇੱਕ ਆਪਸੀ ਲਾਭਦਾਇਕ ਭਾਰਤ-ਨਿਊਜ਼ੀਲੈਂਡ FTA ‘ਤੇ ਗੱਲਬਾਤ ਸ਼ੁਰੂ ਕੀਤੀ ਜਾਵੇ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਨਾਲ ਨਜਿੱਠਣ ਲਈ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਇੱਕ ਸਮਝੌਤਾ ਤਿਆਰ ਕਰਨ ਲਈ ਕੰਮ ਕੀਤਾ ਜਾਵੇਗਾ।” ਸਾਂਝੇ ਬਿਆਨ ‘ਚ ਕਿਹਾ ਗਿਆ ਹੈ ਕਿ ਭਾਵੇਂ ਇਹ 2019 ਦਾ ਕ੍ਰਾਈਸਟਚਰਚ ਹਮਲਾ ਹੋਵੇ ਜਾਂ 2008 ਦਾ ਮੁੰਬਈ ਹਮਲਾ, ਕਿਸੇ ਵੀ ਰੂਪ ‘ਚ ਅੱ.ਤ.ਵਾ.ਦ ਅਸਵੀਕਾਰਨਯੋਗ ਹੈ। ਦੋਵਾਂ ਦੇਸ਼ਾਂ ਨੇ ਕਿਹਾ ਹੈ ਕਿ ਉਹ ਅੱ.ਤ.ਵਾ.ਦੀ, ਵੱਖਵਾਦੀ ਅਤੇ ਕੱਟੜਪੰਥੀ ਤੱਤਾਂ ਵਿਰੁੱਧ ਲੜਾਈ ‘ਚ ਸਹਿਯੋਗ ਜਾਰੀ ਰੱਖਣਗੇ |

Read More: India and USA: ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅਹਿਮ ਸਮਝੌਤੇ, ਪ੍ਰਵਾਸੀਆਂ ਦੇ ਮੁੱਦੇ ‘ਤੇ ਹੋਈ ਚਰਚਾ

Scroll to Top