ਚੰਡੀਗੜ੍ਹ, 20 ਮਾਰਚ 2025: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਹੈ। ਇਸ ਬੈਠਕ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੱਲੋਂ ਸਾਰੇ ਵਿਭਾਗ ਮੁਖੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਯੋਜਨਾਵਾਂ ਨੂੰ ਸਾਰੇ ਖੇਤਰਾਂ ‘ਚ ਸਮੇਂ ਸਿਰ ਲਾਗੂ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਸੂਬੇ ਦੇ ਲੋਕਾਂ ਨੂੰ ਸਕੀਮਾਂ ਦਾ ਲਾਭ ਮਿਲ ਸਕੇ |
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਜਨਤਕ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਉਨ੍ਹਾਂ ਵਿਭਾਗਾਂ ਨੂੰ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਦੌਰਾਨ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਦੀ ਅਪੀਲ ਕੀਤੀ।
ਇਸ ਬੈਠਕ ‘ਚ ਵੱਖ-ਵੱਖ ਮੁੱਖ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰ, ਜਿਨ੍ਹਾਂ ‘ਚ ਖੇਤੀਬਾੜੀ ਵਿਭਾਗ, ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ, ਸਹਿਕਾਰਤਾ ਵਿਭਾਗ, ਸਿੱਖਿਆ ਵਿਭਾਗ, ਆਬਕਾਰੀ ਅਤੇ ਕਰ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲ ਸਰੋਤ ਵਿਭਾਗ, ਕਿਰਤ ਵਿਭਾਗ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਸਮਾਜਿਕ ਸੁਰੱਖਿਆ ਅਤੇ ਭਲਾਈ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਮੈਡੀਕਲ ਸਿੱਖਿਆ ਵਿਭਾਗ, ਸਮਾਜਿਕ ਨਿਆਂ, ਸਸ਼ਕਤੀਕਰਨ, ਘੱਟ ਗਿਣਤੀ ਮਾਮਲੇ ਵਿਭਾਗ ਅਤੇ ਵਿਜੀਲੈਂਸ ਵਿਭਾਗ, ਜੰਗਲਾਤ ਵਿਭਾਗ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਵਿਭਾਗ ਸ਼ਾਮਲ ਸਨ।
Read More: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਡੀ ਦਾ ਆਸਟ੍ਰੇਲੀਆ ‘ਚ ਪੰਜਾਬੀ ਭਾਈਚਾਰੇ ਵੱਲੋਂ ਸਵਾਗਤ