Punjab Cabinet

Punjab Cabinet: ਪੰਜਾਬ ਕੈਬਿਨਟ ਨੇ ਇਨ੍ਹਾਂ ਅਹਿਮ ਫੈਸਲਿਆ ‘ਤੇ ਲਾਈ ਮੋਹਰ

ਚੰਡੀਗੜ੍ਹ, 21 ਮਾਰਚ 2025: ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਦੌਰਾਨ ਕਈ ਅਹਿਮ ਫੈਸਲੇ ਲਏ | ਮੰਤਰੀ ਮੰਡਲ (Punjab Cabinet) ਨੇ ਅੱਜ ਸਰਕਾਰੀ ਸਕੂਲਾਂ ਦੇ ਪ੍ਰਬੰਧਨ ‘ਚ ਮਾਪਿਆਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ, ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ‘ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਸਰਕਾਰ ਮੁਤਾਬਕ ਇਸ ਸੋਧ ਦਾ ਉਦੇਸ਼ ਸਕੂਲ ਪ੍ਰਬੰਧਕੀ ਕਮੇਟੀਆਂ ‘ਚ ਭਾਈਚਾਰਕ ਭਾਗੀਦਾਰੀ ਦੇ ਨਾਲ-ਨਾਲ ਮਾਪਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਸੂਬੇ ਭਰ ਦੇ ਸਰਕਾਰੀ ਸਕੂਲਾਂ ‘ਚ ਵਿਆਪਕ ਅਕਾਦਮਿਕ ਵਿਕਾਸ ਹੋ ਸਕੇ। ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਨ ਕਮੇਟੀਆਂ ‘ਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ, ਜਿਨ੍ਹਾਂ ‘ਚੋਂ 12 ਮੈਂਬਰ ਵਿਦਿਆਰਥੀਆਂ ਦੇ ਮਾਪੇ ਹੋਣਗੇ ਜਦੋਂ ਕਿ ਬਾਕੀ ਚਾਰ ਮੈਂਬਰ ਸਿੱਖਿਆ, ਖੇਡਾਂ ਅਤੇ ਸਹਾਇਤਾ ਖੇਤਰਾਂ ਤੋਂ ਹੋਣਗੇ। ਇਸ ਨਾਲ ਵਿਸ਼ਾ-ਅਧਾਰਤ ਗਤੀਵਿਧੀਆਂ ‘ਚ ਮਾਪਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸਖ਼ਸ਼ੀਅਤਾਂ ਦੀ ਭਾਗੀਦਾਰੀ ਵਧੇਗੀ ਅਤੇ ਵਿਸ਼ੇਸ਼ ਮੁਹਾਰਤ ਪ੍ਰਦਾਨ ਹੋਵੇਗੀ।

ਪੰਜਾਬ ਕੈਬਿਨਟ ਵੱਲੋਂ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ’ਚ ਸੋਧ ਕਰਨ ਦੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਨੇ ਮੁਕੱਦਮੇ ਅਧੀਨ ਕੈਦੀਆਂ ਨੂੰ ਇੱਕ ਸੂਬੇ ਤੋਂ ਦੂਜੇ ਸੂਬੇ ‘ਚ ਤਬਦੀਲ ਕਰਨ ਲਈ ‘ਟਰਾਂਸਫਰ ਆਫ ਪ੍ਰੀਜ਼ਨ ਐਕਟ-1950’ ‘ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਇਸ ਸਮੇਂ ਮੁਕੱਦਮੇ ਅਧੀਨ ਕੈਦੀ ਬੰਦ ਹਨ ਅਤੇ ਜਿਸ ਸੂਬੇ ‘ਚ ਉਨ੍ਹਾਂ ਨੂੰ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ‘ਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ‘ਚ ਸਹਾਇਤਾ ਕਰੇਗਾ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਲਈ ਹਰੀ ਝੰਡੀ

ਪੰਜਾਬ ਮੰਤਰੀ ਮੰਡਲ (Punjab Cabinet) ਨੇ ਵਡੇਰੇ ਜਨਤਕ ਹਿੱਤ ‘ਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਚ ਸਹਾਇਤਾ ਮਿਲੇਗੀ, ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਫਾਇਦਾ ਹੋਵੇਗਾ।

ਨਿਯੁਕਤੀਆਂ ਦੇ ਨਿਯਮਾਂ ਅਤੇ ਸ਼ਰਤਾਂ ਦੀ ਮਨਜ਼ੂਰੀ

ਪੰਜਾਬ ਕੈਬਿਨਟ ਨੇ ਪੰਜਾਬ ਤੀਰਥ ਯਾਤਰਾ ਸਮਿਤੀਦੇ ਚੇਅਰਮੈਨ ਅਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਅਤੇ ਸ਼ਰਤਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

Read More: Punjab Cabinet: CM ਭਗਵੰਤ ਮਾਨ ਨੇ ਅੱਜ ਅਚਾਨਕ ਸੱਦੀ ਪੰਜਾਬ ਕੈਬਿਨਟ ਦੀ ਬੈਠਕ

Scroll to Top