Medical sector

Punjab Budget: ਪੰਜਾਬ ਸਰਕਾਰ ਨੇ ਮੈਡੀਕਲ ਸੈਕਟਰ ਲਈ ਰੱਖਿਆ 1,336 ਕਰੋੜ ਦਾ ਬਜਟ

ਚੰਡੀਗੜ੍ਹ, 26 ਮਾਰਚ 2025: Punjab Budget: ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਪੰਜਾਬ ਦਾ ਬਜਟ ਪੇਸ਼ ਕਰ ਰਹੇ ਹਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਪੰਜਾਬ ਸਰਕਾਰ ਨੇ ਮੈਡੀਕਲ ਸੈਕਟਰ (Medical sector) ਲਈ 1,336 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਹ ਬਜਟ ਪਿਛਲੇ ਸਾਲ ਨਾਲੋਂ 27 ਪ੍ਰਤੀਸ਼ਤ ਵੱਧ ਹੈ। ਸਿਹਤ ਵਿਭਾਗ ਲਈ 5598 ਕਰੋੜ ਦੇ ਬਜਟ ਦੀ ਤਜਵੀਜ਼ ਹੈ |

ਉਨ੍ਹਾਂ ਕਿਹਾ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ 1650 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਾਲ ਰੁਜ਼ਗਾਰ ਅਤੇ ਸਿਖਲਾਈ ਲਈ 1469 ਪਲੇਸਮੈਂਟ ਕੈਂਪ ਲਗਾਏ ਗਏ ਹਨ ਅਤੇ 45 ਹਜ਼ਾਰ ਜਣਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ 51,651 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਖੇਤਰ ਲਈ 230 ਕਰੋੜ ਰੁਪਏ ਦਾ ਬਜਟ ਹੈ, ਜੋ ਕਿ ਪਿਛਲੇ ਸਾਲ ਨਾਲੋਂ 50 ਫੀਸਦੀ ਵੱਧ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਖੇਤਰ ਲਈਰਾਮ ਤੀਰਥ ਅੰਮ੍ਰਿਤਸਰ ਵਿਖੇ 33 ਕਰੋੜ ਰੁਪਏ ਦੀ ਲਾਗਤ ਨਾਲ ਭਗਵਾਨ ਰਾਮ ਤੀਰਥ ਪੈਨੋਰਮਾ ਸਥਾਪਿਤ ਕੀਤਾ ਗਿਆ ਹੈ। ਜਿਸਦਾ 7 ਅਕਤੂਬਰ 2024 ਨੂੰ ਉਦਘਾਟਨ ਕੀਤਾ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਾਲ ਭਰ ਯਾਦਗਾਰੀ ਸਮਾਗਮ ਕਰਵਾਏ ਕੀਤੇ ਜਾਣਗੇ। ਉਨ੍ਹਾਂ ਦੁਆਰਾ ਸਥਾਪਿਤ ਸ੍ਰੀ ਆਨੰਦਪੁਰ ਸਾਹਿਬ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨੰਗਲ ਨੂੰ ਇੱਕ ਸੈਲਾਨੀ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਲਈ 10 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ‘ਚ 54 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਰਾਸਤੀ ਗਲੀ ਬਣਾਈ ਜਾਵੇਗੀ। ਇਸ ਖੇਤਰ ਲਈ 205 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

Read More: Punjab Budget: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਿਜਲੀ ਖਪਤਕਾਰਾਂ ਲਈ ਵੱਡਾ ਐਲਾਨ

Scroll to Top