ਚੰਡੀਗੜ੍ਹ, 18 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਸਿਆਸੀ ਪਾਰਟੀਆਂ ਅਤੇ ਆਗੂ ਸਰਗਰਮ ਨਜ਼ਰ ਆ ਰਹੇ ਹਨ | ਇਸੇ ਦੇ ਨਾਲ ਕਾਰਜਕਾਰੀ ਅਫ਼ਸਰ ਵੀ ਸਰਗਰਮ ਨਜ਼ਰ ਆ ਰਹੇ ਹਨ, ਜਿਸ ਦੇ ਚਲਦਿਆਂ ਇਨਫੋਰਸਮੈਂਟ ਡਾਇਰੈਕਟਰ ਵਲੋਂ ਅੱਜ ਲੁਧਿਆਣਾ ਅਤੇ ਮੋਹਾਲੀ ਵਿਖੇ ਮੁੱਖ ਮੰਤਰੀ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ | ਈ.ਡੀ ਵਲੋਂ ਇਹ ਛਾਪੇਮਾਰੀ ਰੇਤ ਦੀ ਕਾਲਾਬਜ਼ਾਰੀ ਨਾਲ ਸੰਬੰਧਿਤ ਦੱਸੀ ਜਾ ਰਹੀ ਹੈ |
October 4, 2024 5:44 am