ਚੰਡੀਗੜ੍ਹ, 03 ਅਪ੍ਰੈਲ 2025: ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਦੇ ਸਪੈਸ਼ਲ ਸੈੱਲ ਨੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਜੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਹਿਰਾਸਤ ‘ਚ ਲਿਆ ਹੈ | ਪੁਲਿਸ ਮੁਤਾਬਕ ਇਨ੍ਹਾਂ ਵਿਅਕਤੀਆਂ ਦੇ ਕਬਜ਼ੇ ‘ਚੋਂ ਦੋ ਗੈਰ-ਕਾਨੂੰਨੀ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ, ਪੁਲਿਸ (Amritsar Rural Police) ਨੇ ਯੋਜਨਾ ਬਣਾਈ ਅਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਛਾਪੇਮਾਰੀ ਦੌਰਾਨ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਗਏ। ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਪੁਲਿਸ ਜਾਂਚ ਕਰ ਰਹੀ ਹੈ ਕਿ ਕੀ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਗਈ ਸੀ ?। ਫਿਲਹਾਲ ਪੁਲਿਸ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ। ਇਸ ਸਬੰਧੀ ਛੇਤੀ ਹੀ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਹ ਕਿਸੇ ਵੱਡੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਏ ਹਨ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕਰਨ।
Read More: Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ‘ਚ 23 ਕਿੱਲੋ ਹੈਰੋਇਨ ਕੀਤੀ ਬਰਾਮਦ