Punjab News: ਇੱਕ ਵਾਰ ਫ਼ਿਰ ਖਾਕੀ ਬਦਨਾਮ, ਮਹਿਲਾ ਕਾਂਸਟੇਬਲ ਨਿਕਲੀ ਨਸ਼ਾ ਤਸਕਰ

3 ਅਪ੍ਰੈਲ 2205: ਪੰਜਾਬ ਪੁਲਿਸ ਦੇ ਕਾਂਸਟੇਬਲ (punjab police constable) ਅਤੇ ਇੰਸਟਾ ਕੁਈਨ ਅਮਨਦੀਪ ਕੌਰ (amandeep kaur) ਦੇ ਕਾਰਨਾਮੇ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ। ਦਰਅਸਲ, ਐਂਟੀ ਨਾਰਕੋਟਿਕ ਟਾਸਕ ਫੋਰਸ (ANxTF) ਨੇ ਬਠਿੰਡਾ ਪੁਲਿਸ ਲਾਈਨ (police line) ਵਿੱਚ ਤਾਇਨਾਤ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੂੰ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਕੌਰ (amandeep kaur) ਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਥਾਣਾ ਕੈਨਾਲ ਵਿੱਚ ਕੇਸ ਦਰਜ ਕਰ ਲਿਆ ਹੈ।

ਸੂਤਰਾਂ ਅਨੁਸਾਰ ਅਮਨਦੀਪ ਕੌਰ (amandeep kaur) ਕਾਫੀ ਸਮੇਂ ਤੋਂ ਏ.ਐਨ.ਟੀ.ਐਫ ਦੇ ਰਡਾਰ ‘ਤੇ ਸੀ। ਬੁੱਧਵਾਰ ਨੂੰ ਡਿਊਟੀ ਖਤਮ ਹੋਣ ਤੋਂ ਬਾਅਦ ਜਦੋਂ ਉਹ ਆਪਣੀ ਥਾਰ ਗੱਡੀ ‘ਚ ਪੁਲਸ ਲਾਈਨ ਤੋਂ ਬਾਹਰ ਆਈ ਤਾਂ ਏ.ਐੱਨ.ਟੀ.ਐੱਫ. ਦੀ ਟੀਮ ਨੇ ਉਸ ਦਾ ਪਿੱਛਾ ਕੀਤਾ। ਉਸ ਨੂੰ ਲਾਡਲੀ ਬੇਟੀ ਚੌਕ ਵਿਖੇ ਰੋਕ ਕੇ ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰੀ ਦੌਰਾਨ ਮਹਿਲਾ ਪੁਲਸ ਮੁਲਾਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ‘ਤੇ ਮੌਜੂਦ ਮਹਿਲਾ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੇ ਭੱਜਣ ਲਈ ਫੋਨ ’ਤੇ ਆਪਣੇ ਪ੍ਰਭਾਵਸ਼ਾਲੀ ਸੰਪਰਕਾਂ ਤੋਂ ਮਦਦ ਲੈਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਸ ਦਾ ਮੋਬਾਈਲ ਜ਼ਬਤ ਕਰ ਲਿਆ।

Read More: ਜਵਾਨਾਂ ਨੂੰ ਨਸ਼ਿਆਂ ਦੇ ਪ੍ਰਤੀ ਜਾਗਰੂਕ ਕਰਨ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ੁਰੂ ਕੀਤੀ ਪੈਦਲ ਯਾਤਰਾ

Scroll to Top