MP ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਚੰਡੀਗੜ੍ਹ, 03 ਅਪ੍ਰੈਲ 2025: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ | ਮਲਵਿੰਦਰ ਸਿੰਘ ਕੰਗ ਨੇ ਸੰਸਦ ‘ਚ ਕਿਹਾ ਕਿ ਜਿਨ੍ਹਾਂ ਨੇ ਆਪਣੀ ਸ਼ਜਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ |

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਬੰਦੀ ਸਿੰਘ 25 ਤੋਂ 30 ਸਾਲਾਂ ਤੋਂ ਜੇਲ੍ਹ ‘ਚ ਬੰਦ ਹਨ | ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਮਾਨਵਤਾਵਾਦੀ ਪਹਿਲੂਆਂ ਨੂੰ ਧਿਆਨ ‘ਚ ਰੱਖਦੇ ਹੋਏ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਵਾਅਦਾ ਕਰਦੇ ਹੋਏ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਮਸਲਾ, ਜੋ ਕਿ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਹੈ। 2019 ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ 25 ਤੋਂ 30 ਸਾਲਾਂ ਤੋਂ ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਅਤੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ।

ਨੋਟੀਫਿਕੇਸ਼ਨ ਦੇ ਛੇ ਸਾਲ ਬਾਅਦ ਵੀ ਜਿਨ੍ਹਾਂ ਬੰਦ ਸਿੱਖਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਹੈ। ਅਜਿਹੀ ਸਥਿਤੀ ‘ਚ ਮਨੁੱਖਤਾ, ਮਨੁੱਖੀ ਅਧਿਕਾਰਾਂ ਅਤੇ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਕੈਦ ਕੀਤੇ ਸਿੱਖਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜਿਸਦਾ ਭਾਰਤ ਸਰਕਾਰ ਨੇ 2010 ‘ਚ ਕੇਂਦਰ ਸਰਕਾਰ ਨਾਲ ਵਾਅਦਾ ਕੀਤਾ ਸੀ।

Read More: MP ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਰੱਖੀ ਮੰਗ

Scroll to Top