ਨਵਾਂ ਸ਼ਹਿਰ, 07 ਅਪ੍ਰੈਲ 2025: ‘ਸਕੂਲ ਆਫ਼ ਐਮੀਨੈਂਸ’ ‘ਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ‘ਚ ‘ਸਿੱਖਿਆ ਕ੍ਰਾਂਤੀ’ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪ੍ਰਸ਼ੰਸਾ ਕੀਤੀ।
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਗੱਲਬਾਤ ਕਰਦਿਆਂ ਬੇਗਮਪੁਰਾ ਪਿੰਡ ਦੇ ਪਰਮਜੀਤ ਕੁਮਾਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੇ ਉਲਟ, ਹੁਣ ਸਕੂਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਲੈਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਨੂੰ ਲਵਾਏ ਜਾਂਦੇ ਟੂਰ ਅਤੇ ਹੋਰ ਸਿੱਖਣ ਦੇ ਮੌਕੇ ਵਿਦਿਆਰਥੀਆਂ ਦੀ ਸੋਚ ਦੇ ਦਾਇਰੇ ਨੂੰ ਵਿਸ਼ਾਲ ਕਰ ਰਹੇ ਹਨ।
ਸਥਾਨਕ ਪਲਾਨ ਰੋਡ ਦੀ ਵਸਨੀਕ ਭੁਪਿੰਦਰ ਕੌਰ ਨੇ ਦੱਸਿਆ ਕਿ ਉਸ ਦੀਆਂ ਦੋ ਧੀਆਂ ਅਤੇ ਇੱਕ ਭਤੀਜੀ ਇਸ ਸਕੂਲ ‘ਚ ਪੜ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਜੀਵਨ ‘ਚ ਸਫਲਤਾ ਪ੍ਰਾਪਤ ਕਰਨ ਦੇ ਯੋਗ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਬਦਲਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਜਾਂਦਾ ਹੈ।
ਦੁਰਗਾਪੁਰ ਪਿੰਡ ਦੀ ਵਸਨੀਕ ਪਰਵੀਨ ਬਾਲਾ ਨੇ ਸਰਕਾਰੀ ਸਕੂਲਾਂ ‘ਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਲਈ ਮੁੱਖ ਮੰਤਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਪਹਿਲਾਂ ਇੱਕ ਪ੍ਰਾਈਵੇਟ ਸਕੂਲ ‘ਚ ਪੜ੍ਹਦਾ ਸੀ ਪਰ ਹੁਣ ਉਹ ਇੱਥੇ ਪੜ੍ਹ ਰਿਹਾ ਹੈ ਅਤੇ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੇ ਬਰਾਬਰ ਸਿੱਖਿਆ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਾਲੀ ਸਿੱਖਿਆ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ।
Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਕੂਲਾਂ ‘ਚ ਅਤਿ-ਆਧੁਨਿਕ ਕਲਾਸ ਰੂਮ ਦਾ ਉਦਘਾਟਨ