8 ਅਪ੍ਰੈਲ 2025: ਦਿੱਲੀ ਵਿੱਚ ਪ੍ਰਾਈਵੇਟ (delhi private school) ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ (rekha gupta) ਨੇ ਮਾਪਿਆਂ ਦੇ ਹੱਕ ਵਿੱਚ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਕੋਈ ਸਕੂਲ ਮਨਮਾਨੇ ਢੰਗ ਨਾਲ ਫੀਸਾਂ (fees) ਵਿੱਚ ਵਾਧਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਸਿੱਖਿਆ ਦਾ ਵਪਾਰੀਕਰਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਕਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ।
ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਵਾਧੇ ਦਾ ਵਿਰੋਧ
ਦਿੱਲੀ ਵਿੱਚ ਪ੍ਰਾਈਵੇਟ ਸਕੂਲਾਂ (private schools) ਵੱਲੋਂ ਫੀਸਾਂ ਵਿੱਚ ਵਾਧੇ ਦਾ ਮੁੱਦਾ ਤੇਜ਼ੀ ਨਾਲ ਭਖ ਗਿਆ ਹੈ। ਸ਼੍ਰੀਜਨ ਪੇਰੈਂਟਸ ਐਸੋਸੀਏਸ਼ਨ ਦੇ ਅਧਿਕਾਰੀ ਨਿਤਿਨ ਗੁਪਤਾ ਨੇ ਮੁੱਖ ਮੰਤਰੀ ਰੇਖਾ ਗੁਪਤਾ (rekha gupta) ਨਾਲ ਮੁਲਾਕਾਤ ਕੀਤੀ ਅਤੇ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾ ਰਹੇ ਮਨਮਾਨੇ ਵਾਧੇ ਵਿਰੁੱਧ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਮਾਪਿਆਂ (parents) ਨੇ ਦੋਸ਼ ਲਾਇਆ ਕਿ ਕਈ ਸਕੂਲ ਬਿਨਾਂ ਕਿਸੇ ਕਾਨੂੰਨੀ ਆਧਾਰ ਤੋਂ ਫੀਸਾਂ ਵਿੱਚ ਵਾਧਾ ਕਰ ਰਹੇ ਹਨ ਅਤੇ ਸਕੂਲਾਂ ਦੇ ਦਬਾਅ ਹੇਠ ਆ ਕੇ ਬੱਚਿਆਂ ਲਈ ਕਿਤਾਬਾਂ, ਵਰਦੀਆਂ ਅਤੇ ਸਟੇਸ਼ਨਰੀ ਖਰੀਦਣੀ ਲਾਜ਼ਮੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਫੀਸਾਂ (fees) ਨਾ ਭਰਨ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਵੀ ਦੋਸ਼ ਲਾਏ ਗਏ ਹਨ।
ਕੀ ਕਿਹਾ ਸੀ ਐੱਮ ਰੇਖਾ ਗੁਪਤਾ ਨੇ?
ਮੁੱਖ ਮੰਤਰੀ ਰੇਖਾ ਗੁਪਤਾ (rekha gupta) ਨੇ ਮਾਪਿਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਜਲਦੀ ਹੀ ਨਵਾਂ ਕਾਨੂੰਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਡਾਇਰੈਕਟੋਰੇਟ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਸਿੱਖਿਆ ਦੇ ਨਿਯਮਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਾਰੀਆਂ ਸ਼ਿਕਾਇਤਾਂ ਦੀ ਤੁਰੰਤ ਜਾਂਚ ਕੀਤੀ ਜਾਵੇਗੀ ਅਤੇ ਮਾਪਿਆਂ ਦੇ ਅਧਿਕਾਰਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇਗੀ।
Read More: Delhi News: ਭਾਜਪਾ ਸਰਕਾਰ ਆਉਂਦੇ ਹੀ ਨਿੱਜੀ ਸਕੂਲਾਂ ਨੇ ਲੁੱਟਮਾਰ ਕੀਤੀ ਸ਼ੁਰੂ: ਆਤਿਸ਼ੀ