ਪੰਜਾਬ ਪੁਲਿਸ ਨੇ ਕਾਰ ‘ਚ ਸਫਰ ਕਰ ਰਹੇ ਨਸ਼ਾ ਤਸਕਰ ਨੂੰ ਕੀਤਾ ਕਾਬੂ, 310 ਗ੍ਰਾਮ ਹੈਰੋਇਨ ਵੀ ਕੀਤੀ ਬਰਾਮਦ

8 ਅਪ੍ਰੈਲ 2025: ਪੰਜਾਬ ਪੁਲਿਸ (punjab police) ਨੇ ਇੱਕ ਕਾਰ ਵਿੱਚ ਸਫਰ ਕਰ ਰਹੇ ਨਸ਼ਾ ਤਸਕਰ (drug smuggler) ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ (amritsar) ਦੇ ਗਮਟਾਲਾ ਇਲਾਕੇ ਵਿੱਚ ਪੁਲਿਸ ਨੇ ਪਿੱਛਾ ਕਰਕੇ ਨਸ਼ਾ ਤਸਕਰਾਂ (drug smuggler)  ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਕਾਰ ਵਿੱਚ ਸਵਾਰ ਨਸ਼ਾ ਤਸਕਰਾਂ ਕੋਲੋਂ 310 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ।

ਜ਼ਿਕਰਯੋਗ ਹੈ ਕਿ ਇਹ ਘਟਨਾ ਬੀਤੀ ਰਾਤ ਵਾਪਰੀ। ਥਾਣਾ ਛੇਹਰਟਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਕਾਰ ‘ਚ ਕੁਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਇਸ ਦੌਰਾਨ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਦੀ ਕਾਰ ਦਾ ਪਿੱਛਾ ਕਰ ਲਿਆ। ਪੁਲੀਸ ਨੂੰ ਦੇਖ ਕੇ ਮੁਲਜ਼ਮਾਂ ਨੇ ਤੇਜ਼ ਰਫ਼ਤਾਰ ਨਾਲ ਕਾਰ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਪਹਿਲਾਂ ਮੁਲਜ਼ਮ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਜਦੋਂ ਮੁਲਜ਼ਮ ਨੇ ਕਾਰ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਇਹ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਪੁਲੀਸ ਨੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 310 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਜਿਸ ਕਾਰ ਵਿੱਚ ਨਸ਼ਾ ਤਸਕਰ ਫੜੇ ਗਏ ਸਨ, ਉਸ ’ਤੇ ਦਿੱਲੀ ਦਾ ਰਜਿਸਟ੍ਰੇਸ਼ਨ ਨੰਬਰ ਸੀ ਅਤੇ ਉਸ ’ਤੇ ਪੰਜਾਬ ਪੁਲੀਸ ਦਾ ਸਟਿੱਕਰ ਚਿਪਕਾਇਆ ਹੋਇਆ ਸੀ। ਫਿਲਹਾਲ ਪੰਜਾਬ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Read More: War On Drugs : ਪੰਜਾਬ ਪੁਲਿਸ ਨੇ 33ਵੇਂ ਦਿਨ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

Scroll to Top