9 ਅਪ੍ਰੈਲ 2205: ਇਸ ਸਮੇਂ ਅੰਮ੍ਰਿਤਸਰ (amritsar) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ (amritsar police) ਨੇ ਨਸ਼ਾ ਤਸਕਰੀ ਮਾਮਲੇ ‘ਚ ਏਜੰਸੀ ਈਡੀ ਦੇ ਇੱਕ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ (amritsar police) ਨੇ ਕਾਰਵਾਈ ਕਰਦਿਆਂ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ (arrest) ਕੀਤਾ ਹੈ ਅਤੇ ਉਨ੍ਹਾਂ ਤੋਂ 4.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਈਡੀ (ED) ਦਾ ਅਧਿਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਜਲਦੀ ਪੈਸੇ ਕਮਾਉਣ ਦੇ ਲਾਲਚ ਵਿੱਚ ਇਹ ਕੰਮ ਕਰ ਰਿਹਾ ਸੀ। ਇਸ ਦੇ ਨਾਲ ਹੀ ਗ੍ਰਿਫ਼ਤਾਰ ਮੁਲਜ਼ਮਾਂ ਦਾ ਪਾਕਿਸਤਾਨ (pakistan) ਨਾਲ ਸਬੰਧ ਵੀ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ, ਇੱਕ ਮੁਲਜ਼ਮ ਦੁਬਈ ਤੋਂ ਹਵਾਲਾ ਕਾਰੋਬਾਰ ਚਲਾਉਣ ਵਾਲੇ ਇੱਕ ਵਿਅਕਤੀ ਦਾ ਕਰੀਬੀ ਵੀ ਦੱਸਿਆ ਜਾ ਰਿਹਾ ਹੈ।
Read More: ਪੰਜਾਬ ਪੁਲਿਸ ਨੇ 33ਵੇਂ ਦਿਨ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ