ਚੰਡੀਗੜ੍ਹ, 09 ਅਪ੍ਰੈਲ 2025: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ 12 ਅਪ੍ਰੈਲ ਨੂੰ ਝੋਨੇ ਦੀ ਕਾਸ਼ਤ (Paddy cultivation) ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਕਿਹਾ ਹੈ |
ਸੰਬੰਧਤ ਵਿਭਾਗ ਦੇ ਅਧਿਕਾਰਕ ਰਿਹਾਇਸ਼ ‘ਤੇ ਬੈਠਕ ਦੌਰਾਨ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਸ਼ੇਸ਼ ਕਿਸਾਨ ਮਿਲਣੀ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਦੇ ਅਧਾਰਤ ਹੋਵੇਗੀ |
ਇਸ ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ (Paddy cultivation) ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਬਾਰੇ ਜਾਣੂ ਅਤੇ ਜਾਗਰੂਕ ਕਰਵਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਕਰਨ ਲਈ ਸੂਬੇ ਦੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ |
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਦੱਸਿਆ ਜਾਵੇਗਾ ਕਿ ਅਕਤੂਬਰ ‘ਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦੇ ਹੋਏ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਦੱਸਿਆ ਕਿ ਪੰਜਾਬ ਨੂੰ ਜ਼ੋਨਾਂ ‘ਚ ਵੰਡ ਕੇ ਝੋਨੇ ਦੀ ਲਵਾਈ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਛੇਤੀ ਤਾਰੀਖਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਲਾਭ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਸਰਕਾਰ ਉੱਘੇ ਖੇਤੀਬਾੜੀ ਮਾਹਰਾਂ ਨੂੰ ਨਾਲ ਜੋੜੇਗੀ। ਉਨ੍ਹਾਂ ਕਿਹਾ ਕਿ ਨਕਲੀ ਬੀਜਾਂ ਦੀ ਵਿਕਰੀ ਦੇ ਜੁਰਮ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
Read More: ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਕਿਸਾਨ: ਮੁੱਖ ਖੇਤੀਬਾੜੀ ਅਫਸਰ