ਕੋਟਕਪੂਰਾ, 9 ਅਪ੍ਰੈਲ, 2025: ਪੰਜਾਬ ਵਿਧਾਨ ਸਭਾ (punjab vidhan sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸਰੀ ਅਤੇ ਕੋਟਸੁਖੀਆਂ ਵਿੱਚ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਸਕੂਲਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਇੱਕ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸੰਭਵ ਹੋ ਸਕਦਾ ਹੈ। ਪੰਜਾਬ ਸਰਕਾਰ (punjab sarkar) ਸਿੱਖਿਆ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਲਾਗੂ ਕਰ ਰਹੀ ਹੈ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ‘ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬ, ਡਿਜੀਟਲ ਬਲੈਕਬੋਰਡ, ਅਤਿ-ਆਧੁਨਿਕ ਵਿਗਿਆਨ ਲੈਬ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਦੁਆਰਾ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।
ਸਪੀਕਰ ਸੰਧਵਾਂ ਨੇ ਅੱਜ ਸਰਕਾਰੀ ਹਾਈ ਸਕੂਲ ਦੇਵੀਵਾਲਾ, ਕੋਟਕਪੂਰਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿੱਥੇ ਇਨ੍ਹਾਂ ਵਿਕਾਸ ਕਾਰਜਾਂ ‘ਤੇ 54.40 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਸੁਖੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ, ਜਿੱਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।
Read more: ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, PSPCL, ਪਰਾਲੀ ਅਤੇ ਸਿੱਖਿਆ ਸਮੇਤ ਕਈ ਮੁੱਦਿਆਂ ‘ਤੇ ਚਰਚਾ